08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਦੇ 9ਵੇਂ ਦਿਨ ਸਰਕਾਰ ਤੇ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 26-09-2025
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਿਊਾਸੀਪਲ ਇੰਪਲਾਈਜ਼ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਫ਼ਾਈ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਅੱਜ 9ਵੇਂ ਦਿਨ ਵੀ ਜਾਰੀ ਰਹੀ | ਇਸ ਮੌਕੇ ਕਰਮਚਾਰੀਆਂ ਵਲੋਂ ਨਗਰ ਨਿਗਮ ਦਫ਼ਤਰ 'ਚ ਸਰਕਾਰ ਤੇ ਨਿਗਮ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਧਾਨ ਕਰਨਜੋਤ ਆਦੀਆ ਨੇ ਕਿਹਾ ਕਿ ਸੂਬੇ 'ਚ ਜਦੋਂ ਦੀ 'ਆਪ' ਸਰਕਾਰ ਬਣੀ ਹੈ, ਉਦੋਂ ਤੋਂ ਹੀ ਕਰਮਚਾਰੀਆਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਦੌਰਾਨ ਪਹੁੰਚੇ ਮੌਜੂਦਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਤੇ ਮੇਅਰ ਸੁਰਿੰਦਰ ਕੁਮਾਰ ਖ਼ਿਲਾਫ਼ ਪ੍ਰਦਰਸ਼ਨਕਾਰੀਆਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਰਮਚਾਰੀਆਂ ਦਾ ਮੰਗਾਂ ਨੂੰ ਲੈ ਕੇ ਉਨ੍ਹਾਂ ਨਾਲ ਤਕਰਾਰ ਹੋਇਆ | ਉਪਰੰਤ ਵਿਧਾਇਕ ਜਿੰਪਾ, ਮੇਅਰ ਸੁਰਿੰਦਰ ਕੁਮਾਰ ਤੇ ਨਿਗਮ ਦੇ ਹੋਰਨਾਂ ਅਧਿਕਾਰੀਆਂ ਵਲੋਂ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪ੍ਰਦਰਸ਼ਨਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਦੌਰਾਨ ਸ੍ਰੀ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਗੋਪੀ ਚੰਦ ਕਪੂਰ ਤੇ ਸਾਬਕਾ ਕੌਂਸਲਰ ਮੋਹਨ ਲਾਲ ਪਹਿਲਵਾਨ ਨੇ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਸੰਬੰਧੀ 26 ਸਤੰਬਰ ਨੂੰ ਸ਼ਹਿਰ 'ਚ ਭਗਵਾਨ ਸ੍ਰੀ ਰਾਮ ਚੰਦਰ ਜੀ ਦੀ ਬਰਾਤ ਸੰਬੰਧੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ ਅਤੇ ਇਸ ਦੌਰਾਨ ਸ਼ਹਿਰ 'ਚ ਜਗ੍ਹਾ-ਜਗ੍ਹਾ ਲੱਗੇ ਗੰਦਗੀ ਦੇ ਢੇਰ ਧਾਰਮਿਕ ਆਸਥਾ ਨੂੰ ਠੇਸ ਪਹੁੰਚਾ ਰਹੇ ਹਨ, ਜਿਸ 'ਤੇ ਸਫ਼ਾਈ ਕਰਮਚਾਰੀਆਂ ਨੇ ਭਰੋਸਾ ਦਿਵਾਇਆ ਕਿ ਸ਼ੋਭਾ ਯਾਤਰਾ ਦੇ ਰੂਟ ਦੀ ਸਫ਼ਾਈ ਕਰ ਦਿੱਤੀ ਜਾਵੇਗੀ | ਇਸ ਮੌਕੇ ਸੋਮਨਾਥ ਆਦੀਆ, ਜੈ ਗੋਪਾਲ, ਵਿਕਰਮਜੀਤ, ਕੈਲਾਸ਼ ਗਿੱਲ, ਹਰ ਵਿਲਾਸ, ਜੋਗਿੰਦਰਪਾਲ, ਦੇਵ ਵੜੈਚ, ਆਸ਼ੂ ਵੜੈਚ, ਪ੍ਰਦੀਪ ਆਦੀਆ, ਪਵਨ ਕੁਮਾਰ, ਸੁਭਾਸ਼ ਆਦੀਆ ਸਮੇਤ ਵੱਡੀ ਗਿਣਤੀ 'ਚ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਾਣਕਾਰੀ ਲੈਣ ਲਈ ਮੁੱਖ ਚੋਣ ਅਫ਼ਸਰ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਫੋਲੋ ਕਰੋ-ਡੀ. ਸੀ. ਅਗਲੀ ਖ਼ਬਰ ਇਕੋਤਰੀ ਸਮਾਗਮ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਤੇ ਸੰਤਾਂ ਮਹਾਂਪੁਰਸ਼ਾਂ ਨੇ ਕੀਤੀ ਸ਼ਿਰਕਤ
Ad Position 24