08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜਾਣਕਾਰੀ ਲੈਣ ਲਈ ਮੁੱਖ ਚੋਣ ਅਫ਼ਸਰ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਫੋਲੋ ਕਰੋ-ਡੀ. ਸੀ.

Ad Position 21
No active advertisement
ਅਜੀਤ ਡੈਸਕ 26-09-2025
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੁੱਖ ਚੋਣ ਅਫ਼ਸਰ ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਵੱਧ ਤੋਂ ਵੱਧ ਫੋਲੋ ਕਰਨ ਤਾਂ ਜੋ ਚੋਣ ਕਮਿਸ਼ਨ ਦੀਆਂ ਗਤੀਵਿਧੀਆਂ ਤੇ ਹਦਾਇਤਾਂ ਬਾਰੇ ਸਮੇਂ ਸਿਰ ਅਤੇ ਸਹੀ ਜਾਣਕਾਰੀ ਹਰ ਕਿਸੇ ਤੱਕ ਪਹੁੰਚ ਸਕੇ | ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਫੇਸਬੁੱਕ, ਐਕਸ (ਟਵੀਟਰ), ਇੰਸਟਾਗ੍ਰਾਮ ਤੇ ਯੂ-ਟਿਊਬ 'ਤੇ ਅਧਿਕਾਰਤ ਖਾਤੇ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀ ਪਹਿਲਕਦਮੀ ਤਹਿਤ, ਜ਼ਿਲ੍ਹੇ ਦੇ ਸਾਰੇ ਈ. ਆਰ. ਓਜ਼ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਹਾਇਕ ਸਵੀਪ ਨੋਡਲ ਅਫ਼ਸਰਾਂ, ਬੀ. ਐਲ. ਓ. ਸੁਪਰਵਾਈਜ਼ਰਾਂ ਤੇ ਉਨ੍ਹਾਂ ਅਧੀਨ ਕੰਮ ਕਰਦੇ ਬੀ. ਐਲ. ਓਜ਼ ਨੂੰ ਇਨ੍ਹਾਂ ਪਲੇਟਫ਼ਾਰਮਾਂ ਨੂੰ ਫੋਲੋ ਕਰਨ ਲਈ ਪ੍ਰੇਰਿਤ ਕਰਨ ਅਤੇ ਸੰਬੰਧਿਤ ਸੁਪਰਵਾਈਜ਼ਰਾਂ ਤੋਂ ਇਸ ਦੀ ਪੁਸ਼ਟੀ ਕਰਨ ਲਈ ਅੰਡਰਟੇਕਿੰਗ ਪ੍ਰਾਪਤ ਕਰਨ ਅਤੇ 29 ਸਤੰਬਰ ਨੂੰ ਸਵੇਰੇ 10 ਵਜੇ ਤੱਕ ਜ਼ਿਲ੍ਹਾ ਚੋਣ ਦਫ਼ਤਰ ਨੂੰ ਰਿਪੋਰਟ ਭੇਜਣ | ਇਸ ਦੇ ਨਾਲ ਹੀ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਤੇ ਨੋਡਲ ਅਫ਼ਸਰ ਚੋਣ ਸਾਖਰਤਾ ਕਲੱਬਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਜ਼ਿਲ੍ਹੇ ਦੇ ਸਕੂਲਾਂ ਤੇ ਕਾਲਜਾਂ 'ਚ ਸਥਾਪਿਤ ਚੋਣ ਸਾਖਰਤਾ ਕਲੱਬਾਂ ਰਾਹੀਂ ਵਿਦਿਆਰਥੀਆਂ ਨੂੰ ਇਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਫੋਲੋ ਕਰਨ ਲਈ ਜਾਗਰੂਕ ਕਰਨ |
Ad Position 22
No active advertisement
ਪਿਛਲੀ ਖ਼ਬਰ ਸੰਗਤਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੋਲਿ੍ਹਆ ਜਾਵੇ-ਚੱਕ ਸਿੰਘਾ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਦੇ 9ਵੇਂ ਦਿਨ ਸਰਕਾਰ ਤੇ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ
Ad Position 24