08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੰਗਤਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੋਲਿ੍ਹਆ ਜਾਵੇ-ਚੱਕ ਸਿੰਘਾ

Ad Position 21
No active advertisement
ਅਜੀਤ ਡੈਸਕ 26-09-2025
ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)-ਸੀਨੀਅਰ ਯੂਥ ਆਗੂ ਤੇ ਸਮਾਜ ਸੇਵੀ ਰਾਜਿੰਦਰ ਸਿੰਘ ਚੱਕ ਸਿੰਘਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪਾਕਿਸਤਾਨ 'ਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਵਾਸਤੇ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲਿ੍ਹਆ ਜਾਵੇ | ਯੂਥ ਆਗੂ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ 'ਚ ਪਹਿਲਕਦਮੀ ਕਰਦੇ ਹੋਏ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਤਾਂ ਜੋ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੀਆਂ ਸੰਗਤਾਂ ਦਰਸ਼ਨਾਂ ਲਈ ਜਾ ਸਕਣ | ਚੱਕ ਸਿੰਘਾ ਨੇ ਕੇਂਦਰ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ 'ਤੇ ਸੁਰੱਖਿਆ ਨੂੰ ਲੈ ਕੇ ਲਗਾਈ ਰੋਕ ਹਟਾਉਣ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਦੇ ਉਲਟ ਲਏ ਗਏ ਇਸ ਫੈਸਲੇ ਨੂੰ ਵਾਪਸ ਲਿਆ ਜਾਵੇ | ਉਨ੍ਹਾਂ ਕਿਹਾ ਕਿ ਜਦੋਂ ਸਾਡੇ ਖਿਡਾਰੀ ਗੁਆਂਢੀ ਮੁਲਕ ਨਾਲ ਕ੍ਰਿਕਟ ਖੇਡ ਸਕਦੇ ਹਨ ਤਾਂ ਅਜਿਹੇ 'ਚ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਤੋਂ ਰੋਕਣਾ ਜਾਇਜ਼ ਨਹੀਂ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ 4 ਮੋਬਾਈਲ ਫ਼ੋਨ ਤੇ ਹੋਰ ਸਾਮਾਨ ਬਰਾਮਦ ਅਗਲੀ ਖ਼ਬਰ ਜਾਣਕਾਰੀ ਲੈਣ ਲਈ ਮੁੱਖ ਚੋਣ ਅਫ਼ਸਰ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਫੋਲੋ ਕਰੋ-ਡੀ. ਸੀ.
Ad Position 24