08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

'ਆਪ' ਆਗੂ ਸੰਦੀਪ ਕੁਮਾਰ ਟਿੰਮਾ ਨੇ ਹੜਤਾਲ ਕਰ ਰਹੇ ਕਰਮਚਾਰੀਆਂ ਨੂੰ ਮੰਗਾਂ 'ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

Ad Position 21
No active advertisement
ਅਜੀਤ ਡੈਸਕ 26-09-2025
ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਨਗਰ ਕੌਂਸਲ ਮੁਕੇਰੀਆਂ ਦਫ਼ਤਰ ਵਿਖੇ ਸਫ਼ਾਈ ਸੇਵਕਾਂ, ਦਫ਼ਤਰ ਤੇ ਹੋਰ ਕੱਚੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ 'ਚ 'ਆਪ' ਪਾਰਟੀ ਦੇ ਆਗੂ ਸੰਦੀਪ ਕੁਮਾਰ ਟਿੰਮਾ ਸਾਬਕਾ ਨਿਰਦੇਸ਼ਕ ਪੀ. ਐੱਸ. ਆਈ. ਸੀ. ਨੇ ਵਿਸ਼ਵਾਸ ਦਵਾਇਆ ਕਿ ਤੁਹਾਡੀਆਂ ਸਾਰੀਆਂ ਮੰਗਾਂ ਜ਼ਿਲ੍ਹਾ ਪ੍ਰਧਾਨ ਸ੍ਰੀ ਗੁਰਵਿੰਦਰ (ਪਾਬਲਾ) ਤੇ ਹਲਕਾ ਇੰਚਾਰਜ ਗੁਰਧਿਆਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ | ਉਨ੍ਹਾਂ ਕਿਹਾ ਹੜਤਾਲ ਕਰ ਰਹੇ ਕਰਮਚਾਰੀਆਂ ਦੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਸੰਦੀਪ ਕੁਮਾਰ ਟਿੰਮਾ ਨੇ ਕਿਹਾ ਪੰਜਾਬ ਸਰਕਾਰ ਪਾਸੋਂ ਵੱਧ ਤੋਂ ਵੱਧ ਮੰਗਾਂ ਨੂੰ ਹੱਲ ਕਰਵਾਉਣ ਦੇ ਯਤਨ ਕੀਤੇ ਜਾਣਗੇ | ਇਸ ਮੌਕੇ ਗੁਲਸ਼ਨ ਕੁਮਾਰ ਭੱਟੀ ਪ੍ਰਧਾਨ, ਨਵਦੀਪ ਕੁਮਾਰ, ਬਲਵਿੰਦਰਜੀਤ, ਅਸ਼ੋਕ ਕੁਮਾਰ, ਹੈਪੀ, ਕਪਿਲ, ਅਮਿੱਤ ਸਿੱਧੂ, ਭਾਰਤ ਭੂਸ਼ਣ, ਮਨੋਜ ਕੁਮਾਰ ਆਦਿ ਵੱਡੀ ਗਿਣਤੀ 'ਚ ਸਫ਼ਾਈ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਪ੍ਰਤੀਗਿਆ ਏਕ ਨਈ ਸੋਚ' ਸੰਸਥਾ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋੜਵੰਦਾਂ ਨੂੰ ਰਾਹਤ ਸਮਗਰੀ ਭੇਟ <br/> ਅਗਲੀ ਖ਼ਬਰ ਸੰਸਦ ਮੈਂਬਰ ਡਾ. ਰਾਜ ਕੁਮਾਰ ਤੇ ਵਿਧਾਇਕ ਜਿੰਪਾ ਨੇ ਹੁਸ਼ਿਆਰਪੁਰ 'ਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ
Ad Position 24