08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਿੱਖ ਵੈੱਲਫੇਅਰ ਸੁਸਾਇਟੀ ਨੇ ਪਿੰਡ ਕੰਗਮਾਈ ਤੇ ਖੁੱਡਾ ਕੁਰਾਲਾ ਵਿਖੇ ਗੁਰਮਤਿ ਸਮਾਗਮ ਕਰਵਾਏ

Ad Position 21
No active advertisement
ਅਜੀਤ ਡੈਸਕ 26-09-2025
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਇਲਾਕੇ ਦੀਆਂ ਸਹਿਯੋਗੀ ਸਭਾਵਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ 35ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 11 ਅਕਤੂਬਰ ਦਿਨ ਸ਼ਨੀਵਾਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਚ ਸ਼ਾਮ 5 ਵਜੇ ਤੋਂ ਅੰਮਿ੍ਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵ: ਅਜਵਿੰਦਰ ਸਿੰਘ ਵਲੋਂ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਕੰਗਮਾਈ ਅਤੇ ਪਿੰਡ ਖੁੱਡਾ ਕੁਰਾਲਾ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ 'ਚ ਭਾਈ ਸਤਿੰਦਰ ਸਿੰਘ ਆਲਮ, ਭਾਈ ਘਰਜੋਤ ਸਿੰਘ ਖ਼ਾਲਸਾ, ਭਾਈ ਕੁਲਵਿੰਦਰ ਸਿੰਘ ਕੰਗਮਾਈ ਅਤੇ ਢਾਡੀ ਸੁਖਵੀਰ ਸਿੰਘ ਚੌਹਾਨ ਬੁੱਢੀ ਪਿੰਡ ਵਾਲਿਆਂ ਦੇ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਵਲੋਂ ਨਿਹਾਲ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਗਿਆਨੀ ਜਸਵਿੰਦਰ ਸਿੰਘ ਪਰਮਾਰ ਨੇ ਸਮੂਹ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ 11 ਅਕਤੂਬਰ ਨੂੰ ਕਰਵਾਏ ਜਾ ਰਹੇ ਕੀਰਤਨ ਦਰਬਾਰ ਵਿਚ ਹਾਜ਼ਰੀਆਂ ਲਗਵਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਸੇਵਾਦਾਰਾਂ ਅਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ ਗਿਆ | ਸੁਸਾਇਟੀ ਵਲੋਂ ਸੰਗਤਾਂ 'ਚ ਧਾਰਮਿਕ ਲਿਟਰੇਚਰ ਅਤੇ ਕੈਲੰਡਰ ਵੀ ਵੰਡੇ ਗਏ | ਇਸ ਮੌਕੇ ਬਾਬਾ ਹਰਪ੍ਰੀਤ ਸਿੰਘ ਸਮਾਧਾਂ ਵਾਲੇ, ਦਰਸ਼ਨ ਸਿੰਘ ਪਲਾਹਾ, ਸੁਖਵਿੰਦਰ ਸਿੰਘ ਮੂਨਕ, ਰਵਿੰਦਰ ਸਿੰਘ ਮੌਮੀ, ਇੰਦਰਜੀਤ ਸਿੰਘ ਬੈਂਚਾਂ, ਬਲਵੀਰ ਸਿੰਘ ਕੂੰਟਾਂ, ਗੁਰਦਿਆਲ ਸਿੰਘ ਕੂੰਟਾਂ, ਲਸ਼ਕਰ ਸਿੰਘ ਸਟੇਜ ਸਕੱਤਰ, ਬਲਜੀਤ ਸਿੰਘ ਪ੍ਰਧਾਨ, ਸਤਨਾਮ ਸਿੰਘ,ਆਤਮਾ ਸਿੰਘ, ਲਵਪ੍ਰੀਤ ਸਿੰਘ ਕੰਗ, ਅਮਨਿੰਦਰ ਸਿੰਘ, ਮਨਜੋਤ ਸਿੰਘ, ਬਲਵੀਰ ਸਿੰਘ, ਹਰਸ਼ਦੀਪ ਸਿੰਘ, ਪਿ੍ਤਪਾਲ ਸਿੰਘ, ਫਕੀਰ ਸਿੰਘ ਫਾਂਬੜਾ, ਮੁੱਖ ਸੇਵਾਦਾਰ ਬਲਵੀਰ ਸਿੰਘ, ਹੈੱਡ ਗ੍ਰੰਥੀ ਸੁਰਜੀਤ ਸਿੰਘ, ਭਾਈ ਜਗਜੀਤ ਸਿੰਘ ਨਿਹੰਗ ਸਿੰਘ, ਮਲਕੀਤ ਸਿੰਘ, ਸਰਬਜੀਤ ਸਿੰਘ, ਸਰਵਣ ਸਿੰਘ, ਅਮਰਜੀਤ ਸਿੰਘ ਚੌਥੀਆ, ਲਵਜੀਤ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ, ਹਰਵਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਲੋਬਲ ਪਬਲਿਕ ਸਕੂਲ ਦੇ ਪਿ੍ੰਸੀਪਲ ਤੇ ਇਕ ਅਧਿਆਪਕ ਸਰਬੋਤਮ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਅਗਲੀ ਖ਼ਬਰ ਸੰਤ ਗੁਰਦਾਸ ਦਾਸ ਦੀ ਸਾਲਾਨਾ ਬਰਸੀ ਸੰਬੰਧੀ ਸਮਾਗਮ
Ad Position 24