08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਗੁਰਮਤਿ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ-ਗੁਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 26-09-2025
• ਸਕਰਾਲਾ, ਬਸੀ ਮਰੂਫ਼ ਤੇ ਸਹਿਜੋਵਾਲ 'ਚ ਸਮਾਗਮ ਅੱਜ
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਇਲਾਕੇ ਦੀਆਂ ਸਹਿਯੋਗੀ ਸਭਾਵਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ 35ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 11 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਚ ਸ਼ਾਮ 5 ਵਜੇ ਤੋਂ ਅੰਮਿ੍ਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਨ ਕੀਰਤਨ ਦਰਬਾਰ 'ਚ ਸੰਤ-ਮਹਾਂਪੁਰਸ਼, ਸਿੱਖ ਪੰਥ ਦੇ ਮਹਾਨ ਕੀਰਤਨੀ ਜਥੇ, ਕਥਾਵਾਚਕ ਤੇ ਢਾਡੀ ਜਥੇ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਸਵ. ਅਜਵਿੰਦਰ ਸਿੰਘ ਵਲੋਂ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ 'ਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਲਗਾਤਾਰ ਜਾਰੀ ਹੈ, ਜਿਸ ਤਹਿਤ 26 ਸਤੰਬਰ ਨੂੰ ਸ਼ਾਮ ਦਾ ਪਹਿਲਾ ਸਮਾਗਮ ਪਿੰਡ ਸਕਰਾਲਾ ਵਿਖੇ ਅਤੇ ਸ਼ਾਮ ਦਾ ਦੂਜਾ ਸਮਾਗਮ ਪਿੰਡ ਬਸੀ ਮਰੂਫ਼ ਵਿਖੇ ਤੇ ਸ਼ਾਮ ਦਾ ਤੀਜਾ ਸਮਾਗਮ ਪਿੰਡ ਸਹਿਜੋਵਾਲ ਵਿਖੇ 27 ਸਤੰਬਰ ਨੂੰ ਸ਼ਾਮ ਦਾ ਪਹਿਲਾ ਸਮਾਗਮ ਪਿੰਡ ਜੱਲੋਵਾਲ ਖਨੂਰ ਵਿਖੇ ਤੇ ਸ਼ਾਮ ਦਾ ਦੂਜਾ ਸਮਾਗਮ ਪਿੰਡ ਹੁਸੈਨਪੁਰ ਲਾਲੋਵਾਲ ਵਿਖੇ 28 ਸਤੰਬਰ ਨੂੰ ਸ਼ਾਮ ਦਾ ਪਹਿਲਾ ਸਮਾਗਮ ਪਿੰਡ ਗੋਬਿੰਦਪੁਰ ਖੁਣ-ਖੁਣ ਵਿਖੇ ਅਤੇ ਸ਼ਾਮ ਦਾ ਦੂਜਾ ਸਮਾਗਮ ਪਿੰਡ ਢੱਕੋਵਾਲ ਵਿਖੇ, 29 ਸਤੰਬਰ ਨੂੰ ਸ਼ਾਮ ਦਾ ਸਮਾਗਮ ਪਿੰਡ ਨੈਨੋਵਾਲ ਜੱਟਾਂ ਵਿਖੇ ਕਰਵਾਇਆ ਜਾਵੇਗਾ |
ਇਹ ਸਾਰੇ ਸਮਾਗਮ ਸ਼ਾਮ 6:30 ਤੋਂ 8:30 ਵਜੇ ਤੱਕ ਹੋਣਗੇ | ਸਮਾਗਮਾਂ 'ਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਸਤਿੰਦਰ ਸਿੰਘ ਆਲਮ, ਭਾਈ ਘਰਜੋਤ ਸਿੰਘ ਖ਼ਾਲਸਾ, ਭਾਈ ਕੁਲਵਿੰਦਰ ਸਿੰਘ ਕੰਗਮਾਈ, ਬਾਬਾ ਜਸਵਿੰਦਰ ਸਿੰਘ ਜੀ ਬਡਿਆਲ, ਢਾਡੀ ਸੁਖਵੀਰ ਸਿੰਘ ਚੌਹਾਨ ਬੁੱਢੀ ਪਿੰਡ ਵਾਲੇ, ਭਾਈ ਨਰਿੰਦਰ ਸਿੰਘ ਗੋਰਾ ਅਸਲਾਮਾਬਾਦ ਵਾਲੇ, ਬੀਬੀ ਮਨਦੀਪ ਕੌਰ, ਬੀਬੀ ਹਰਦੀਪ ਕੌਰ ਸ਼ਾਮਚੁਰਾਸੀ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਗਿਆਨੀ ਜਸਵਿੰਦਰ ਸਿੰਘ ਪਰਮਾਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | ਸੁਸਾਇਟੀ ਵਲੋਂ ਧਾਰਮਿਕ ਲਿਟਰੇਚਰ ਤੇ ਕੈਲੰਡਰ ਆਦਿ ਵੀ ਵੰਡੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਰਿਆੜਕੀ ਕਾਲਜ ਵਿਖੇ ਸਵ. ਕੁੰਦਨ ਸਿੰਘ ਬੱਲਪੁਰੀਆਂ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਗਲੋਬਲ ਪਬਲਿਕ ਸਕੂਲ ਦੇ ਪਿ੍ੰਸੀਪਲ ਤੇ ਇਕ ਅਧਿਆਪਕ ਸਰਬੋਤਮ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ
Ad Position 24