08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਫੂਡ ਸੇਫ਼ਟੀ ਟੀਮ ਨੇ ਚੱਬੇਵਾਲ ਵਿਖੇ ਵੱਖ-ਵੱਖ ਖਾਣ ਪਦਾਰਥਾਂ ਦੇ 7 ਸੈਂਪਲ ਭਰੇ

Ad Position 21
No active advertisement
ਅਜੀਤ ਡੈਸਕ 26-09-2025
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰ੍ਰਤ ਕੌਰ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਦਿਲਰਾਜ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਹੁਕਮਾਂ ਅਧੀਨ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹਾ ਫੂਡ ਸੇਫ਼ਟੀ ਟੀਮ ਵਲੋਂ ਖ਼ਾਸ ਮੁਹਿੰਮ ਚਲਾਈ ਗਈ | ਇਸ ਮੁਹਿੰਮ ਅਧੀਨ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਤੇ ਉਨ੍ਹਾਂ ਦੀ ਟੀਮ ਨੇ ਚੱਬੇਵਾਲ ਵਿਖੇ ਵੱਖ-ਵੱਖ ਦੁਕਾਨਾਂ ਤੇ ਬੇਕਰੀਆਂ 'ਚੋਂ ਖਾਧ ਪਦਾਰਥਾਂ ਦੇ ਕੁੱਲ 7 ਸੈਂਪਲ ਭਰੇ | ਇਹ ਸੈਂਪਲ ਇਸਤੇਮਾਲ ਕੀਤੇ ਤੇਲ, ਪੇਸਟਰੀ, ਕੇਕ, ਫਲ, ਸਬਜ਼ੀਆਂ ਤੇ ਸੀਲ ਵਾਲੀਆਂ ਪਿੰਨੀਆਂ ਆਦਿ ਤੋਂ ਲਏ ਗਏ ਹਨ | ਸਾਰੇ ਸੈਂਪਲ ਨਿਯਮਾਂ ਅਨੁਸਾਰ ਟੈਸਟਿੰਗ ਲਈ ਫੂਡ ਲੈਬ ਖਰੜ ਭੇਜੇ ਗਏ ਹਨ | ਰਿਪੋਰਟ ਪ੍ਰਾਪਤ ਹੋਣ ਉਪਰੰਤ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਡਾ. ਜਤਿੰਦਰ ਭਾਟੀਆ ਤੇ ਸ੍ਰੀ ਵਿਵੇਕ ਕੁਮਾਰ ਨੇ ਦੱਸਿਆ ਕਿ ਜਾਂਚ ਦੌਰਾਨ ਖਾਧ ਪਦਾਰਥ ਵਿਕੇ੍ਰਤਾਵਾਂ ਤੇ ਬੇਕਰੀਆਂ ਦੇ ਮਾਲਕਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਐਫ. ਐਸ. ਐਸ. ਏ. ਆਈ. ਵਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ | ਜ਼ਿਲ੍ਹਾ ਸਿਹਤ ਅਫ਼ਸਰ ਨੇ ਚੇਤਾਵਨੀ ਦਿੱਤੀ ਕਿ ਜੇ ਕੋਈ ਵੀ ਵਿਕਰੇਤਾ ਜਾਂ ਨਿਰਮਾਤਾ ਖਾਧ ਪਦਾਰਥਾਂ ਦੀ ਗੁਣਵੱਤਾ ਦਾ ਧਿਆਨ ਨਹੀਂ ਰੱਖਦਾ ਜਾਂ ਮਿਲਾਵਟ ਕਰਦਾ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ 'ਚ ਮੇਘੋਵਾਲ ਗੰਜਿਆਂ ਸਕੂਲ ਦੇ ਵਿਦਿਆਰਥੀਆਂ ਨੇ ਲਗਾਈ ਤਗਮਿਆਂ ਦੀ ਝੜੀ ਅਗਲੀ ਖ਼ਬਰ ਡੀ. ਏ. ਵੀ. ਕਾਲਜੀਏਟ ਸਕੂਲ 'ਚ ਸਵੱਛਤਾ ਪੰਦ੍ਹਰਵਾੜਾ ਸ਼ੁਰੂ
Ad Position 24