ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤੇ ਸੰਤ ਬਾਬਾ ਸੋਹਣ ਸਿੰਘ, ਸੰਤ ਬਾਬਾ ਲਛਮਣ ਸਿੰਘ ਦੀ ਸਾਲਾਨਾ ਯਾਦ 'ਚ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ 26 ਸਤੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਮੁੱਖ ਸੇਵਾਦਾਰ ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਸੋਹਣ ਸਿੰਘ ਸੇਵਾ ਸੁਸਾਇਟੀ ਗੁਰਦੁਆਰਾ ਟਿੱਬਾ ਸਾਹਿਬ ਤੇ ਦਸਮੇਸ਼ ਵੈੱਲਫੇਅਰ ਨਿਊ ਦਸਮੇਸ਼ ਨਗਰ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਢਾਡੀ ਜਥਾ ਭਾਈ ਗੁਰਦਿਆਲ ਸਿੰਘ ਲੱਖਪੁਰ ਤੇ ਭਾਈ ਬਲਵੀਰ ਸਿੰਘ ਹੁਸੈਨਪੁਰੀ ਦੇ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ |