ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ) -ਮੁਕੇਰੀਆਂ 'ਚ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਬਹੁਤ ਭਾਰੀ ਬਲ ਮਿਲਿਆ ਜਦੋਂ ਮੁਕੇਰੀਆਂ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਲਗਪਗ 200 ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ | ਪ੍ਰੋ. ਜੀ. ਐਸ. ਮੁਲਤਾਨੀ ਹਲਕਾ ਇੰਚਾਰਜ ਮੁਕੇਰੀਆਂ ਨੇ 200 ਨੌਜਵਾਨਾਂ ਨੂੰ ਪਾਰਟੀ 'ਚ ਸ਼ਾਮਿਲ ਕਰਵਾਇਆ ਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਨੌਜਵਾਨਾਂ ਨੂੰ ਨਾਲ ਲੈ ਕੇ ਚੱਲੇਗੀ | ਉਨ੍ਹਾਂ ਕਿਹਾ ਇਹ ਨੌਜਵਾਨ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ | ਪ੍ਰੋ. ਮੁਲਤਾਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਵਾਸਤੇ ਕੰਮ ਕਰ ਰਹੀ ਹੈ ਜਿਵੇਂ ਬਿਜਲੀ ਦੇ ਬਿਲ ਮੁਆਫ਼ ਕਰਨਾ, 10 ਲੱਖ ਦਾ ਸਿਹਤ ਬੀਮਾ ਯੋਜਨਾ, ਨਹਿਰਾਂ 'ਚ ਪਾਣੀ ਛੱਡਣਾ, ਹੜ੍ਹਾਂ ਦੌਰਾਨ ਲੋਕਾਂ ਦੀ ਸਹਾਇਤਾ ਕਰਨ ਤੋਂ ਇਲਾਵਾ ਹੋਰ ਕਈ ਫ਼ੈਸਲੇ ਲੋਕ ਹਿੱਤ ਵਿਚ ਲਏ ਹਨ | 'ਆਪ' ਪਾਰਟੀ 'ਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੇ ਕਿਹਾ ਉਹ ਪ੍ਰੋ. ਜੀ. ਐਸ. ਮੁਲਤਾਨੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਡੱਟ ਕੇ ਸਾਥ ਦੇਣਗੇ ਤੇ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਬੁਲੰਦ ਕਰਨਗੇ | ਇਸ ਮੌਕੇ ਹਰਜੀਤ ਸਿੰਘ ਸਹੋਤਾ ਮਾਰਕੀਟ ਕਮੇਟੀ ਚੇਅਰਮੈਨ, ਐਮ. ਸੀ. ਮਾਸਟਰ ਸੇਵਾ ਸਿੰਘ, ਅਮਿਤ ਕੁਮਾਰ ਬਲਾਕ ਪ੍ਰਧਾਨ, ਸੰਦੀਪ ਸਿੰਘ ਟਿੰਮਾ ਬਲਾਕ ਪ੍ਰਧਾਨ, ਸੁਰਿੰਦਰ ਠਾਕੁਰ ਪ੍ਰਧਾਨ ਜਨਰਲ ਕੈਟਾਗਰੀ, ਬੈਨੀ ਰਾਣਾ ਪਰਧਾਨ ਯੂਥ ਵਿੰਗ, ਸਰਪੰਚ ਅਮਨ ਠਾਕੁਰ ਤੇ ਹੋਰ 'ਆਪ' ਵਰਕਰ ਹਾਜ਼ਰ ਸਨ |