ਟਾਂਡਾ ਉੜਮੁੜ, 25 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਅਕਾਲ ਵੈਲਫੇਅਰ ਸੁਸਾਇਟੀ, ਪ੍ਰਵਾਸੀ ਭਾਰਤੀਆਂ ਤੇ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਖੱਖ 'ਚ ਮਹਾਨ ਸਾਲਾਨਾ ਕੀਰਤਨ ਦਰਬਾਰ ਦੀਆਂ ਤਿਆਰੀਆਂ ਲਗਾਤਾਰ ਜਾਰੀ ਹਨ, ਜਿਸ ਨੂੰ ਲੈ ਕੇ ਅੱਜ ਪ੍ਰਬੰਧਕ ਸੇਵਾਦਾਰਾਂ ਨੇ ਪ੍ਰੋਗਰਾਮ ਪੱਤਰ ਤੇ ਪੋਸਟਰ ਜਾਰੀ ਕਰਨ ਦੇ ਨਾਲ-ਨਾਲ ਵੱਖ-ਵੱਖ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ | ਪ੍ਰਬੰਧਕ ਸੇਵਾਦਾਰਾਂ ਗੁਰਪ੍ਰੀਤ ਸਿੰਘ, ਬੂਟਾ ਸਿੰਘ, ਗੁਰਪਾਲ ਸਿੰਘ, ਵਰਿੰਦਰ ਸਿੰਘ ਨੇ ਦੱਸਿਆ ਕਿ 1 ਅਕਤੂਬਰ ਦੀ ਸ਼ਾਮ ਤੋਂ ਰਾਤ ਤੱਕ ਕਰਵਾਏ ਜਾਣ ਵਾਲੇ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਭਾਈ ਜੁਝਾਰ ਸਿੰਘ ਭਾਈ ਭੁਪਿੰਦਰ ਸਿੰਘ, ਭਾਈ ਵਰਿੰਦਰ ਸਿੰਘ, ਭਾਈ ਭਾਰਤ ਸਿੰਘ ਜਵੱਦੀ ਟਕਸਾਲ, ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸਟੇਜ ਸਕੱਤਰ ਭਾਈ ਗੁਰੀਵਿੰਦਰ ਸਿੰਘ ਜਵੱਦੀ ਟਕਸਾਲ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ | ਪ੍ਰਬੰਧਕਾਂ ਨੇ ਦੱਸਿਆ ਕਿ ਕੀਰਤਨ ਦਰਬਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ, ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ 350 ਸਾਲਾ ਗੁਰਤਾ ਗੱਦੀ ਸ਼ਤਾਬਦੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗਾ | ਇਸ ਮੌਕੇ ਪ੍ਰਧਾਨ ਜਰਨੈਲ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਦਲਜੀਤ ਸਿੰਘ, ਮਨਜਿੰਦਰ ਸਿੰਘ, ਪਰਮਜੀਤ ਸਿੰਘ, ਅਮਰੀਕ ਸਿੰਘ, ਹਰਮੇਲ ਸਿੰਘ, ਪਰਮਿੰਦਰ ਸਿੰਘ, ਹਰਜਿੰਦਰ ਸਿੰਘ, ਅਮਨਜੀਤ ਸਿੰਘ, ਰਣਜੀਤ ਸਿੰਘ, ਮੇਹਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |