ਮਿਆਣੀ, 25 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਡੂਮਾਣਾ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ 9.84 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਨਵੇਂ ਆਂਗਣਵਾੜੀ ਸੈਂਟਰ ਦਾ ਉਦਘਾਟਨ ਕੀਤਾ | ਇਸ ਮੌਕੇ ਸੰਗਠਨ ਇੰਚਾਰਜ ਟਾਂਡਾ ਕੇਸ਼ਵ ਸਿੰਘ ਸੈਣੀ, ਸਰਪੰਚ ਜਸਵੰਤ ਸਿੰਘ ਬਿੱਟੂ ਜਲਾਲਪੁਰ, ਸਰਪੰਚ ਕੁਲਵਿੰਦਰ ਸਿੰਘ ਬੱਬਲ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਬਲਾਕ ਪ੍ਰਧਾਨ ਲਖਬੀਰ ਸਿੰਘ ਬਿੱਟੂ ਚੌਹਾਣਾ, ਸਰਪੰਚ ਸੁਰਿੰਦਰ ਪਾਲ ਸਿੰਘ ਡੂਮਾਣਾ, ਨੰਬਰਦਾਰ ਸੁਰਜੀਤ ਸਿੰਘ, ਪੰਚਾਇਤ ਸਕੱਤਰ ਯੂਸਫ਼ ਮਸੀਹ ਵੀ ਹਾਜ਼ਰ ਸਨ | ਉਦਘਾਟਨ ਉਪਰੰਤ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸੂਬੇ ਨੂੰ ਸਰਬਪੱਖੀ ਬਣਾਉਣ ਲਈ ਅੱਜ ਹਰੇਕ ਖੇਤਰ ਵਿਚ ਇਤਿਹਾਸਿਕ ਵਿਕਾਸ ਕੀਤਾ ਜਾ ਰਿਹਾ ਹੈ ਤੇ ਇਸ ਸਮੁੱਚੇ ਵਿਕਾਸ ਦੇ ਨਾਲ ਪੰਜਾਬ ਦੀ ਨੁਹਾਰ ਬਦਲੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਵਿਕਾਸ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤਾ ਹੈ ਉਹ ਪਿਛਲੀਆਂ ਸਰਕਾਰਾਂ 70 ਸਾਲ ਦੇ ਕਾਰਜਕਾਲ 'ਚ ਨਹੀਂ ਕਰ ਸਕੀਆਂ ਇਸੇ ਕਾਰਨ ਹੀ ਅੱਜ ਪੰਜਾਬ ਦਾ ਹਰੇਕ ਵਰਗ ਆਮ ਆਦਮੀ ਪਾਰਟੀ ਦਾ ਸਾਥ ਦੇ ਰਿਹਾ ਹੈ | ਇਸ ਮੌਕੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਵੱਖ-ਵੱਖ ਪਿੰਡਾਂ ਨੂੰ ਵਿਕਾਸ ਲਈ ਗਰਾਂਟਾਂ ਵੀ ਦਿੱਤੀਆਂ ਜਾਣਗੀਆਂ | ਇਸ ਮੌਕੇ ਪੰਚ ਮਹਿੰਦਰ ਸਿੰਘ, ਪੰਚ ਕਿਸ਼ਨ ਸਿੰਘ, ਪੰਚ ਸੁਜੀਤ, ਪੰਚ ਸਤਪਾਲ ਕੌਰ, ਪੰਚ ਬਲਵਿੰਦਰ ਕੌਰ, ਨੰਬਰਦਾਰ ਸੁਰਜੀਤ ਸਿੰਘ, ਨੰਬਰਦਾਰ ਅਮਰੀਕ ਸਿੰਘ, ਸੂਬੇਦਾਰ ਭੁੱਲਾ ਸਿੰਘ, ਨਛੱਤਰ ਸਿੰਘ, ਬਲਵਿੰਦਰ ਸਿੰਘ, ਕਸ਼ਮੀਰ ਸਿੰਘ, ਅਮਰੀਕ ਸਿੰਘ, ਬਾਬਾ ਬਲਵਿੰਦਰ ਸਿੰਘ, ਦਲੇਰ ਸਿੰਘ, ਬਚਿੱਤਰ ਸਿੰਘ ਵੀ ਹਾਜ਼ਰ ਸਨ |