08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੇਂਟ ਸੋਲਜਰ ਸਕੂਲ ਟਾਂਡਾ ਨੇ 'ਵਰਲਡ ਪੀਸ ਡੇਅ' ਮਨਾਇਆ

Ad Position 21
No active advertisement
ਅਜੀਤ ਡੈਸਕ 26-09-2025
ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਖੇ 'ਵਰਲਡ ਪੀਸ ਡੇਅ' ਮਨਾਇਆ | ਸਕੂਲ ਅਧਿਆਪਕਾ ਮੰਜੂ ਬਾਲਾ ਦੀ ਅਗਵਾਈ ਹੇਠ ਅਨਲ ਹਾਊਸ ਨੇ ਇਕ ਪ੍ਰੋਗਰਾਮ ਕਰਵਾਇਆ, ਜਿਸ 'ਚ ਚੌਥੀ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਸਮਾਗਮ ਦੌਰਾਨ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਨੇ ਵਿਦਿਆਰਥੀਆਂ ਦੇ ਨਾਲ ਮਿਲ ਕੇ ਸ਼ਾਂਤੀ ਦਾ ਸੰਦੇਸ਼ ਦਿੰਦੇ ਹੋਏ ਅਸਮਾਨ 'ਚ ਰੰਗ-ਬਿਰੰਗੇ ਗੁਬਾਰੇ ਛੱਡੇ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡਾਇਰੈਕਟਰ ਸਾਹਨੀ ਨੇ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਹਿੰਸਾ ਤੇ ਯੁੱਧ ਨੂੰ ਤਿਆਗ ਕੇ ਦੁਨੀਆ ਭਰ ਵਿਚ ਸ਼ਾਂਤੀ ਨੂੰ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦੀ ਸ਼ੁਰੂਆਤ ਸੰਯੁਕਤ ਰਾਸ਼ਟਰ ਦੁਆਰਾ 1982 ਵਿਚ ਕੀਤੀ ਗਈ ਸੀ ਤੇ ਇਹ ਹਰ ਸਾਲ 21 ਸਤੰਬਰ ਨੂੰ ਮਨਾਇਆ ਜਾਂਦਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੰਗ ਹਰ ਸਮੱਸਿਆ ਦਾ ਇਕੋ-ਇੱਕ ਹੱਲ ਨਹੀਂ ਹੈ | ਦੁਨੀਆ ਦੇ ਸਭ ਤੋਂ ਵੱਡੇ ਮੁੱਦਿਆਂ ਨੂੰ ਵੀ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ | ਉਨ੍ਹਾਂ ਵਿਦਿਆਰਥੀਆਂ ਦੇ ਸਮੂਹ ਨੂੰ ਦੁਨੀਆ ਭਰ 'ਚ ਸ਼ਾਂਤੀ ਫੈਲਾਉਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਚੜ੍ਹਤ ਦੇਖ ਕੇ ਵਿਰੋਧੀ ਪਾਰਟੀਆਂ ਬੌਖਲਾਈਆਂ-ਲੱਖੀ ਗਿੱਲਜੀਆਂ, ਮੋਮੀ ਅਗਲੀ ਖ਼ਬਰ ਵਿਧਾਇਕ ਰਾਜਾ ਗਿੱਲ ਨੇ 9.84 ਲੱਖ ਦੀ ਲਾਗਤ ਨਾਲ ਬਣੇ ਆਂਗਣਵਾੜੀ ਸੈਂਟਰ ਦਾ ਕੀਤਾ ਉਦਘਾਟਨ
Ad Position 24