08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੁਖਬੀਰ ਸਿੰਘ ਬਾਦਲ ਦੀ ਚੜ੍ਹਤ ਦੇਖ ਕੇ ਵਿਰੋਧੀ ਪਾਰਟੀਆਂ ਬੌਖਲਾਈਆਂ-ਲੱਖੀ ਗਿੱਲਜੀਆਂ, ਮੋਮੀ

Ad Position 21
No active advertisement
ਅਜੀਤ ਡੈਸਕ 26-09-2025
ਮਿਆਣੀ, 25 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਮੌਜੂਦਾ ਹੜ੍ਹ ਦੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤਾਂ ਦੀ ਅੱਗੇ ਹੋ ਕੇ ਬਾਂਹ ਫੜੀ ਗਈ ਹੈ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਜਾ ਕੇ ਹੜ੍ਹ ਪੀੜਤਾਂ ਦੀ ਮਦਦ ਕੀਤੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਤੇ ਅਕਾਲੀ ਆਗੂ ਸਰਬਜੀਤ ਸਿੰਘ ਮੋਮੀ ਨੇ ਵਿਸ਼ੇਸ਼ ਤੌਰ 'ਤੇ ਸਾਂਝੇ ਰੂਪ ਵਿਚ ਗੱਲਬਾਤ ਕਰਨ ਦੌਰਾਨ ਕੀਤਾ | ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਤੇ ਅਕਾਲੀ ਆਗੂ ਸਰਬਜੀਤ ਸਿੰਘ ਮੋਮੀ ਨੇ ਕਿਹਾ ਕਿ ਜਿਸ ਦਿਨ ਪੰਜਾਬ ਹੜ੍ਹਾਂ ਦੇ ਵਿਚ ਘਿਰਿਆ ਉਸੇ ਦਿਨ ਤੋਂ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੀ ਮਾਲੀ ਅਤੇ ਹੋਰ ਸਮਾਨ ਦੁਆਰਾ ਮਦਦ ਕੀਤੀ ਹੈ ਜਿਸ ਕਾਰਨ ਮੁਸੀਬਤ ਵਿਚ ਘਿਰੇ ਹੋਏ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਪਰੰਤੂ ਇਸ ਤੋਂ ਤੋਂ ਵਿਰੋਧੀ ਬੌਖਲਾਹਟ ਵਿਚ ਆ ਕੇ ਉਨ੍ਹਾਂ 'ਤੇ ਝੂਠੀ ਬਿਆਨਬਾਜ਼ੀ ਕਰਦੇ ਹੋਏ ਝੂਠੇ ਇਲਜ਼ਾਮ ਲਗਾ ਰਹੇ ਹਨ ਜੋ ਕਿ ਸਚਾਈ ਤੋਂ ਕੋਹਾਂ ਦੂਰ ਹਨ | ਉਨ੍ਹਾਂ ਕਿਹਾ ਕਿ ਜੋ ਵਿਰੋਧੀ ਪਾਰਟੀਆਂ ਪ੍ਰਧਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਇਹ ਇਲਜ਼ਾਮ ਲਗਾ ਰਹੀਆਂ ਹਨ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੈਸਾ ਵੰਡ ਰਹੇ ਹਨ, ਇਹ ਤੱਥਾਂ ਤੋਂ ਦੂਰ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਇਕ ਬਹੁਤ ਵੱਡੀ ਸੰਸਥਾ ਹੈ ਅਤੇ ਉਸ ਦੇ ਪੈਸੇ ਇਸ ਤਰੀਕੇ ਨਾਲ ਵੰਡੇ ਜਾਣ ਦਾ ਸਵਾਲ ਹੀ ਨਹੀਂ ਹੁੰਦਾ ਕਿਉਂਕਿ ਸ਼੍ਰੋਮਣੀ ਕਮੇਟੀ ਕੋਲ ਇਕ-ਇਕ ਪੈਸੇ ਦਾ ਹਿੱਸਾ ਆਡਿਟ ਦੇ ਰੂਪ ਵਿਚ ਰੱਖਿਆ ਜਾਂਦਾ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਵਿਖੇ ਅੰਤਰਰਾਸ਼ਟਰੀ ਸੈਮੀਨਾਰ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਟਾਂਡਾ ਨੇ 'ਵਰਲਡ ਪੀਸ ਡੇਅ' ਮਨਾਇਆ
Ad Position 24