ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ ਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਦਿਅਕ ਵਰ੍ਹੇ 2026-27 ਲਈ ਖਾਲੀ ਸੀਟਾਂ ਲਈ ਨੌਂਵੀਂ ਜਮਾਤ ਅਤੇ ਗਿਆਰਵੀਂ ਜਮਾਤ ਦੇ ਦਾਖਲੇ ਲਈ ਆਨਲਾਈਨ ਦਾਖਲਾ ਫਾਰਮ ਭਰਨ ਦੀ ਤਰੀਕ 7 ਅਕਤੂਬਰ 2025 ਤੱਕ ਵਧਾ ਦਿੱਤੀ ਹੈ | ਜ਼ਿਲ੍ਹਾ ਹੁਸ਼ਿਆਰਪੁਰ ਦੇ ਪੱਕੇ ਵਸਨੀਕ ਇਹ ਰਜਿਸਟਰੇਸ਼ਨ ਕਰਵਾ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੰਤੋਸ਼ ਕੁਮਾਰੀ ਨੇਗੀ ਨੇ ਦੱਸਿਆ ਕਿ ਵਰ੍ਹੇ 2025-26 'ਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਜਾਂ ਸਰਕਾਰੀ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਅੱਠਵੀਂ ਵਿਚ ਪੜ੍ਹ ਰਹੇ ਹਨ ਉਹ ਨੌਂਵੀਂ ਦੀ ਅਤੇ ਦਸਵੀਂ ਜਮਾਤ ਵਿਚ ਪੜ੍ਹਨ ਵਾਲੇ ਗਿਆਰਵੀਂ ਜਮਾਤ ਦੀ ਲੇਟਰਲ ਐਂਟਰੀ ਚੋਣ ਪ੍ਰੀਖਿਆ ਲਈ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ | ਨੌਂਵੀਂ ਜਮਾਤ ਦੀ ਰਜਿਸਟਰੇਸ਼ਨ ਲਈ ਹੁਣ ਅੱਠਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀਆਂ ਦਾ ਜਨਮ 1 ਮਈ 2011 ਤੋਂ 31 ਜੁਲਾਈ 2013 ਤੱਕ ਅਤੇ ਗਿਆਰਵੀਂ ਜਮਾਤ ਲਈ ਹੁਣ ਦਸਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀਆਂ ਦਾ ਜਨਮ 1 ਜੂਨ 2009 ਤੋਂ 31 ਜੁਲਾਈ 2011 ਤੱਕ ( ਇਨ੍ਹਾਂ ਤਰੀਕਾਂ ਸਮੇਤ) ਹੋਇਆ ਹੋਵੇ | ਜੇਕਰ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਫਾਰਮ ਭਰਨ ਵਿਚ ਦਿੱਕਤ ਆਵੇ ਤਾਂ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਪੀ ਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ |