08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਵਿਧਾਇਕ ਕਰਮਬੀਰ ਘੁੰਮਣ ਵਲੋਂ ਯੂਥ ਸੇਵਾਵਾਂ ਕਲੱਬ ਨੂੰ 50 ਹਜ਼ਾਰ ਰੁਪਏ ਦਾ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 26-09-2025
ਦਸੂਹਾ, 25 ਸਤੰਬਰ (ਕੌਸ਼ਲ)- ਹਲਕਾ ਦਸੂਹਾ ਦੇ ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵਲੋਂ ਯੂਥ ਸੇਵਾਵਾਂ ਕਲੱਬ ਨੂੰ 50 ਹਜ਼ਾਰ ਰੁਪਏ ਦਾ ਇਨਾਮੀ ਚੈਕ ਭੇਟ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਸਪਸ਼ਟ ਕੀਤਾ ਕਿ ਨੌਜਵਾਨ ਕਿਸੇ ਵੀ ਕੌਮ ਦਾ ਭਵਿੱਖ ਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਅੱਗੇ ਵਧਾਉਣ ਲਈ ਪੂਰਾ ਸਹਿਯੋਗ ਦੇਣਾ ਸਮੇਂ ਦੀ ਲੋੜ ਹੈ | ਵਿਧਾਇਕ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਸਿਹਤਮੰਦ ਵਾਤਾਵਰਣ ਦੇਣ ਅਤੇ ਉਨ੍ਹਾਂ ਨੂੰ ਸਹੀ ਪਟੜੀ 'ਤੇ ਲਿਆਉਣ ਲਈ ਹਰ ਪਿੰਡ ਵਿਚ ਯੂਥ ਕਲੱਬ ਬਣਵਾ ਰਹੀ ਹੈ | ਇਹ ਕਲੱਬ ਸਿਰਫ਼ ਖੇਡਾਂ ਤੱਕ ਹੀ ਸੀਮਤ ਨਹੀਂ ਰਹਿਣਗੇ, ਸਗੋਂ ਸਮਾਜਿਕ ਤੇ ਸਭਿਆਚਾਰਕ ਸਰਗਰਮੀਆਂ ਵਿਚ ਵੀ ਨੌਜਵਾਨਾਂ ਨੂੰ ਅਗੇਤਰਨ ਬਣਾਉਣਗੇ | ਉਨ੍ਹਾਂ ਕਿਹਾ ਕਿ ਪਹਿਲੀਆਂ ਕਿਸੇ ਵੀ ਸਰਕਾਰਾਂ ਨੇ ਨੌਜਵਾਨਾਂ ਦੀ ਸਾਰ ਨਹੀਂ ਲਈ, ਪਰ ਆਮ ਆਦਮੀ ਪਾਰਟੀ ਨੇ ਲੋਕਾਂ ਦੀ ਨਬਜ਼ ਪਛਾਣ ਕੇ ਨੌਜਵਾਨਾਂ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਹਨ | ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦਾ ਹਰ ਨੌਜਵਾਨ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਰਾਹੀਂ ਆਪਣੇ-ਆਪ ਨੂੰ ਮਜ਼ਬੂਤ ਬਣਾਵੇ ਤਾਂ ਜੋ ਪੰਜਾਬ ਦੇ ਭਵਿੱਖ ਨੂੰ ਰੌਸ਼ਨ ਕੀਤਾ ਜਾ ਸਕੇ |” ਇਸ ਮੌਕੇ ਨੌਜਵਾਨਾਂ ਨੇ ਵਿਧਾਇਕ ਘੁੰਮਣ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਸਰਕਾਰ ਦੀਆਂ ਨੀਤੀਆਂ ਦਾ ਪੂਰਾ ਲਾਭ ਚੁੱਕਦੇ ਹੋਏ ਸਮਾਜਿਕ ਤੇ ਖੇਡਾਂ ਦੀਆਂ ਗਤੀਵਿਧੀਆਂ ਵਿਚ ਅੱਗੇ ਰਹਿਣਗੇ | ਪਿੰਡ ਵਾਸੀਆਂ ਨੇ ਵੀ ਇਸ ਕਦਮ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਨੌਜਵਾਨਾਂ ਨੂੰ ਮਿਲ ਰਹੇ ਸਰਕਾਰੀ ਸਹਿਯੋਗ ਨਾਲ ਪਿੰਡਾਂ ਦੀ ਤਰੱਕੀ ਹੋਰ ਤੇਜ਼ ਹੋਵੇਗੀ | ਇਸ ਮੌਕੇ ਜਸਵੀਰ ਸਿੰਘ ਛੀਰਾ, ਗੁਰਿੰਦਰ ਸਿੰਘ ਸਫ਼ਰੀ, ਕਮਲ ਨਰ, ਗੁਰਪ੍ਰੀਤ ਸਿੰਘ, ਹਰਬੰਸ ਕੌਰ ਸਰਪੰਚ, ਬਲਦੇਵ ਸਿੰਘ ਪੰਚ, ਮੈਨੇਜਰ ਰਣਜੀਤ ਸਿੰਘ ਪੰਚ, ਬਲਜਿੰਦਰ ਸਿੰਘ ਪੰਚ, ਬਲਵੀਰ ਸਿੰਘ ਕਾਨੂੰਗੋ, ਗੁਰਮੀਤ ਕੌਰ ਪੰਚ, ਸੰਤੋਸ਼ ਕੌਰ ਪੰਚ, ਪਾਸਟਰ ਸੁਖਵਿੰਦਰ ਸਿੰਘ, ਹਰੀ ਸਿੰਘ, ਗੁਰਮੀਤ ਸਿੰਘ, ਜਸ਼ਨਦੀਪ ਪ੍ਰਧਾਨ, ਰਮਨ ਬੋਦਲ, ਕਰਮਜੀਤ ਸਿੰਘ, ਜਿੰਮੀ ਬੋਦਲ, ਦਲਜੀਤ ਸਿੰਘ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸੂਹਾ ਪੁਲਿਸ ਵਲੋਂ ਐਨ. ਡੀ. ਪੀ. ਐਸ. ਐਕਟ ਤਹਿਤ 2 ਕਥਿਤ ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ 5 ਲੱਖ ਏਕੜ ਜ਼ਮੀਨ ਲਈ ਮਾਨ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਦੇਣਾ ਸ਼ਾਲਾਘਾਯੋਗ- ਵਿਧਾ...
Ad Position 24