08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਦਸੂਹਾ ਪੁਲਿਸ ਵਲੋਂ ਐਨ. ਡੀ. ਪੀ. ਐਸ. ਐਕਟ ਤਹਿਤ 2 ਕਥਿਤ ਦੋਸ਼ੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 26-09-2025
ਦਸੂਹਾ, 25 ਸਤੰਬਰ (ਕੌਸ਼ਲ)- ਬੀਤੇ ਦਿਨੀਂ ਦਸੂਹਾ ਪੁਲਿਸ ਵਲੋਂ ਐਸ.ਆਈ. ਬਲਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਐਸ.ਆਈ. ਪਰਮਜੀਤ ਸਿੰਘ ਨੇ ਪੁਲਿਸ ਪਾਰਟੀ ਨਾਲ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਮੁੱਦਲ ਥਾਣਾ ਵੇਰਕਾ ਜ਼ਿਲ੍ਹਾ ਅੰਮਿ੍ਤਸਰ ਅਤੇ ਸਰਬਜੀਤ ਸਿੰਘ ਉਰਫ਼ ਤਾਜ਼ੀ ਪੁੱਤਰ ਗਿਆਨ ਸਿੰਘ ਵਾਸੀ ਨਿਹਾਲਪੁਰ ਥਾਣਾ ਦਸੂਹਾ ਜ਼ਿਲ੍ਹਾ ਹੁਸਿਆਰਪੁਰ ਨੂੰ ਕਾਬੂ ਕੀਤਾ ਗਿਆ | ਲਵਪ੍ਰੀਤ ਸਿੰਘ ਪਾਸੋਂ ਹੈਰੋਇੰਨ 10.46 ਗਰਾਮ ਅਤੇ ਸਰਬਜੀਤ ਸਿੰਘ ਉਰਫ਼ ਤਾਜ਼ੀ ਪਾਸੋਂ 30 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਕਾਬੂ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ 'ਚ ਕੰਨਾਂ ਦੇ ਮੁਫ਼ਤ ਟੈਸਟ ਤੇ 50 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ ਅਗਲੀ ਖ਼ਬਰ ਵਿਧਾਇਕ ਕਰਮਬੀਰ ਘੁੰਮਣ ਵਲੋਂ ਯੂਥ ਸੇਵਾਵਾਂ ਕਲੱਬ ਨੂੰ 50 ਹਜ਼ਾਰ ਰੁਪਏ ਦਾ ਚੈੱਕ ਭੇਟ
Ad Position 24