ਮਿਆਣੀ, 25 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਆਦੇਸ਼ ਇੰਟਰਨੈਸ਼ਨਲ ਸਕੂਲ (ਲਖਿੰਦਰ) ਮਿਆਣੀ ਵਿਚ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਦਿਵਸ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਡਾ. ਲਖਮੀਰ ਸਿੰਘ ਚੌਧਰੀ ਅਗਵਾਈ ਤੇ ਪਿ੍ੰਸੀਪਲ ਵਿਨੋਦ ਕੁਮਾਰ ਸ਼ਰਮਾ ਦੀ ਦੇਖ-ਰੇਖ ਹੇਠ ਹੋਏ ਸਮਾਗਮ ਵਿਚ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸੰਸਥਾ ਦੇ ਚੇਅਰਮੈਨ ਡਾ. ਲਖਮੀਰ ਸਿੰਘ ਚੌਧਰੀ ਨੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਪੰਜਾਬੀ ਭਾਸ਼ਾ ਨੂੰ ਵਿਕਸਿਤ ਕਰਨ ਅਤੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਦੇ ਉਦੇਸ਼ ਨਾਲ ਹੀ ਸਕੂਲ ਵਿਚ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਵਿਨੋਦ ਕੁਮਾਰ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਸਕੂਲ ਦੇ ਚੇਅਰਮੈਨ ਡਾ. ਲਖਮੀਰ ਚੌਧਰੀ ਵਲੋਂ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਬੋਲਣ ਅਤੇ ਪੜ੍ਹਨ ਲਈ ਉਤਸਾਹਿਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮਾਂ ਬੋਲੀ ਲਈ ਸਭ ਤੋਂ ਵੱਡਾ ਖਤਰਾ ਇਹ ਹੈ ਕਿ ਇਸ ਦੇ ਆਪਣੇ ਹੀ ਇਸ ਨੂੰ ਵਿਸਾਰ ਕੇ ਹੋਰ ਭਾਸ਼ਾਵਾਂ ਦਾ ਗਿਆਨ ਪ੍ਰਾਪਤ ਕਰਨ ਨੂੰ ਤਰਜੀਹ ਦੇ ਰਹੇ ਹਨ | ਇਸ ਤੋਂ ਭਾਵ ਇਹ ਨਹੀਂ ਕਿ ਹੋਰ ਭਾਸ਼ਾਵਾਂ ਦਾ ਗਿਆਨ ਪ੍ਰਾਪਤ ਨਾ ਕੀਤਾ ਜਾਵੇ ਪਰ ਆਪਣੀ ਮਾਂ ਬੋਲੀ ਦਾ ਸਤਿਕਾਰ ਵੀ ਬਹਾਲ ਰੱਖਿਆ ਜਾਵੇ | ਇਸ ਮੌਕੇ 'ਤੇ ਵਾਈਸ ਪਿ੍ੰਸੀਪਲ ਕੌਰ ਤੋਂ ਇਲਾਵਾ ਸਮੂਹ ਸਟਾਫ਼ ਪ੍ਰਦੀਪ ਕੌਰ, ਗੁਰਕੀਰਤ ਕੌਰ, ਸ਼ੈਲਪ੍ਰੀਤ ਕੌਰ, ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ, ਪ੍ਰਜੀਤ ਕੌਰ, ਸਿਮਰਨਜੀਤ ਕੌਰ, ਰੁਪਿੰਦਰ ਕੌਰ, ਜਸਪਿੰਦਰ ਕੌਰ, ਵਨਸ਼ਿਤਾ, ਮਧੂ ਬਾਲਾ, ਅੰਕਿਤਾ, ਸੰਦੀਪਕੌਰ, ਪ੍ਰਭਪ੍ਰੀਤ ਕੌਰ, ਕਰਨ ਕੁਮਾਰ, ਸ਼ਿਵਾਨੀ, ਮਮਤਾ, ਜਸਵਿੰਦਰ ਕੁਮਾਰ, ਸੰਗੀਤਾ, ਰੇਨੂੰ, ਕੁਲਦੀਪ ਕੌਰ, ਨਵਜੋਤ ਕੌਰ, ਗੁਰਕਮਲ ਕੌਰ ਆਦਿ ਵੀ ਹਾਜ਼ਰ ਸਨ |