14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਵੱਡੀ ਗਿਣਤੀ 'ਚ ਸੰਤਾਂ-ਮਹਾਂਪੁਰਸ਼ਾਂ ਤੇ ਸੰਗਤਾਂ ਨੇ ਕੀਤੀ ਸ਼ਿਰਕਤ

Ad Position 21
No active advertisement
ਅਜੀਤ ਡੈਸਕ 27-09-2025
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਸੰਤ ਬਾਬਾ ਸੋਹਣ ਸਿੰਘ, ਸੰਤ ਬਾਬਾ ਲਛਮਣ ਸਿੰਘ ਦੀ ਸਾਲਾਨਾ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ | ਸਮਾਗਮ 'ਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਖੁੱਲ੍ਹੇ ਪੰਡਾਲ 'ਚ ਦੀਵਾਨ ਸਜਾਏ ਗਏ | ਇਸ ਮੌਕੇ ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਵਾਲਿਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਖੰਡੇ ਬਾਟੇ ਦਾ ਅੰਮਿ੍ਤ ਛੱਕ ਕੇ ਸ਼ਬਦ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸੰਤ ਬਾਬਾ ਸੋਹਣ ਸਿੰਘ ਤੇ ਸੰਤ ਬਾਬਾ ਲਛਮਣ ਸਿੰਘ ਵਲੋਂ ਸਿੱਖੀ ਦੇ ਪ੍ਰਚਾਰ ਲਈ ਅਹਿਮ ਉਪਰਾਲੇ ਕੀਤੇ, ਜਿਸ ਸਦਕਾ ਅੱਜ ਉਨ੍ਹਾਂ ਦੇ ਅਸਥਾਨ 'ਤੇ ਵਿਸ਼ਾਲ ਸਮਾਗਮ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮਹਾਂਪੁਰਸ਼ਾਂ ਦੀਆਂ ਘਾਲਣਾਵਾਂ ਕਰਕੇ ਹੀ ਅੱਜ ਉਨ੍ਹਾਂ ਦੇ ਅਸਥਾਨਾਂ 'ਤੇ ਗੁਰਮਤਿ ਸਮਾਗਮ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਗੁਰਦੁਆਰਾ ਟਿੱਬਾ ਸਾਹਿਬ ਹਮੇਸ਼ਾਂ ਸਿੱਖੀ ਦੇ ਪ੍ਰਚਾਰ ਦਾ ਕੇਂਦਰ ਰਿਹਾ ਹੈ | ਇਸ ਮੌਕੇ ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਢਾਡੀ ਜਥਾ ਭਾਈ ਗੁਰਦਿਆਲ ਸਿੰਘ ਲੱਖਪੁਰ ਤੇ ਕਵੀਸ਼ਰੀ ਜਥਾ ਭਾਈ ਬਲਵੀਰ ਸਿੰਘ ਹੁਸੈਨਪੁਰੀ ਆਦਿ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸ: ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼ੋ੍ਰਮਣੀ ਕਮੇਟੀ, ਗਿਆਨੀ ਅਮਰਜੀਤ ਸਿੰਘ ਅੰਮਿ੍ਤਸਰ, ਮਹੰਤ ਪਿ੍ਤਪਾਲ ਸਿੰਘ ਸੇਵਾਪੰਥੀ ਮਿੱਠਾ ਟਿਵਾਣਾ, ਸੰਤ ਅਮਰਜੀਤ ਸਿੰਘ ਹਰਖੋਵਾਲ, ਸੰਤ ਕਸ਼ਮੀਰਾ ਸਿੰਘ ਭੂਰੀ ਵਾਲੇ ਅੰਮਿ੍ਤਸਰ, ਸੰਤ ਪ੍ਰੀਤਮ ਸਿੰਘ ਡੁਮੇਲੀ, ਮਹੰਤ ਰੇਸ਼ਮ ਸਿੰਘ, ਸੰਤ ਤਰਲੋਚਨ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਸੰਤ ਬਹਾਦਰ ਸਿੰਘ ਮਿੱਠਾ ਟਿਵਾਣਾ, ਸੰਤ ਮਨਜੀਤ ਸਿੰਘ ਜ਼ੀਰਕਪੁਰ, ਸੰਤ ਬਿੱਕਰ ਸਿੰਘ ਖਡੂਰ ਸਾਹਿਬ, ਸੰਤ ਅਮਰੀਕ ਸਿੰਘ, ਸੰਤ ਮਨਜੀਤ ਸਿੰਘ, ਬਾਬਾ ਲੱਡੂ ਰਾਮ, ਸੰਤ ਪ੍ਰਕਾਸ਼ ਸਿੰਘ ਬਿੰਜੋਂ, ਸੰਤ ਗੁਰਪ੍ਰੀਤ ਸਿੰਘ, ਭਾਈ ਸੁਖਵਿੰਦਰ ਸਿੰਘ ਸਾਬਕਾ ਸਕੱਤਰ ਸ਼ੋ੍ਰਮਣੀ ਕਮੇਟੀ, ਸੰਤ ਬਲਵੀਰ ਦਾਸ ਮਾਨਸਾ, ਗਿਆਨੀ ਸੁਰਜੀਤ ਸਿੰਘ, ਸੰਤ ਬਲਵੀਰ ਸਿੰਘ ਲੰਗੇਰੀ, ਸੰਤ ਹਾਕਮ ਸਿੰਘ, ਸੰਤ ਬਲਜਿੰਦਰ ਸਿੰਘ ਕੋਠੀ, ਸੰਤ ਗੁਰਸ਼ਨਜੀਤ ਸਿੰਘ ਸ਼ੇਖਵਾਂ, ਸੰਤ ਜਤਿੰਦਰ ਸਿੰਘ ਲੋਹਗੜ੍ਹ, ਮਹੰਤ ਇੰਦਰਜੀਤ ਸਿੰਘ ਸੁਖਪੁਰ, ਮਹੰਤ ਸੁਖਵਿੰਦਰ ਸਿੰਘ ਮੋੜ, ਸੰਤ ਹਰਕ੍ਰਿਸ਼ਨ ਸਿੰਘ ਸੋਢੀ ਠੱਕਰਵਾਲ, ਸੰਤ ਸੁਖਪ੍ਰੀਤ ਸਿੰਘ ਰਾਜੇਆਣਾ, ਗਿਆਨੀ ਗੁਰਜਿੰਦਰ ਸਿੰਘ ਹੈੱਡ ਗ੍ਰੰਥੀ, ਬੀਬੀ ਜਸਪ੍ਰੀਤ ਕੌਰ ਬੂੰਗਾ ਸਾਹਿਬ ਮਾਹਿਲਪੁਰ, ਸੰਤ ਤੇਜਾ ਸਿੰਘ ਖੁੱਡਾ, ਸੰਤ ਗੁਰਮੁਖ ਦਾਸ ਸਾਹਰੀ, ਸੰਤ ਮਹਾਂਵੀਰ ਸਿੰਘ ਤਾਜੇਵਾਲ, ਸੰਤ ਸੋਹਣ ਸਿੰਘ ਪਾਲਦੀ, ਸੰਤ ਪ੍ਰੀਤਮ ਸਿੰਘ ਬਾੜੀਆਂ, ਸੰਤ ਬਿਕਰਜੀਤ ਸਿੰਘ ਨੰਗਲ, ਸੰਤ ਅਮਰੀਕ ਸਿੰਘ ਮੰਨਣਹਾਣਾ, ਸੰਤ ਕਿਰਪਾਲ ਸਿੰਘ, ਸੰਤ ਹਰਦਿਆਲ ਸਿੰਘ ਤਲਵੰਡੀ ਗੋਨੀ, ਸੰਤ ਜਨਕ ਸਿੰਘ, ਸੰਤ ਸਰਵਣ ਸਿੰਘ ਜੱਬੜ,
ਗਿਆਨੀ ਸੁਖਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਗਿਆਨੀ ਸਰਬਜੀਤ ਸਿੰਘ, ਗਿਆਨੀ ਹਰਜੀਤ ਸਿੰਘ, ਗਿਆਨੀ ਹਰਜਿੰਦਰ ਸਿੰਘ, ਦਲਜੀਤ ਸਿੰਘ ਸੋਢੀ ਮਾਹਿਲਪੁਰ ਵਾਲੇ ਆਦਿ ਸਮੇਤ ਸੰਤਾਂ-ਮਹਾਂਪੁਰਸ਼ਾਂ ਨੇ ਹਾਜ਼ਰੀ ਭਰੀ | ਇਸ ਮੌਕੇ ਸਾਬਕਾ ਵਿਧਾਇਕ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਅਵਤਾਰ ਸਿੰਘ ਜੌਹਲ, ਸਾਬਕਾ ਕੌਂਸਲਰ ਬਿਕਰਮਜੀਤ ਸਿੰਘ ਕਲਸੀ, ਨਰਿੰਦਰ ਸਿੰਘ, ਗੁਰਿੰਦਰ ਸਿੰਘ ਗੋਲਡੀ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਸਮਾਗਮ ਦੇ ਅਖੀਰ 'ਚ ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਨੇ ਆਈਆਂ ਸਮੂਹ ਸੰਗਤਾਂ, ਰਾਗੀ, ਢਾਡੀ, ਪ੍ਰਚਾਰਕਾਂ ਤੇ ਸੰਤਾਂ-ਮਹਾਂਪੁਰਸ਼ਾਂ ਦਾ ਧੰਨਵਾਦ ਕੀਤਾ | ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਤੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਜ਼ਿਲੇ੍ਹ ਅੰਦਰ ਸਰਕਾਰੀ ਸਕੂਲਾਂ 'ਚ ਹੈੱਡਮਾਸਟਰਾਂ ਦੀਆਂ 36 ਤੇ ਪਿੰ੍ਰਸੀਪਲਾਂ ਦੀਆਂ 59 ਪੋਸਟਾਂ ਖਾਲੀ-ਧੀਮਾਨ
Ad Position 24