14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਡਿਪਟੀ ਕਮਿਸ਼ਨਰ ਨੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

Ad Position 21
No active advertisement
ਅਜੀਤ ਡੈਸਕ 27-09-2025
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਸਾਰੇ ਯੋਗ ਵਿਅਕਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ 'ਤੇ ਜ਼ੋਰ ਦਿੱਤਾ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਵਿਭਾਗ ਮੁਖੀਆਂ ਤੋਂ ਉਨ੍ਹਾਂ ਦੇ ਕੰਮ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ | ਡਿਪਟੀ ਕਮਿਸ਼ਨਰ ਨੇ ਇਸ ਦੌਰਾਨ 'ਐਨਕਾਰਡ' ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ 'ਚ ਨਸ਼ੇ ਦੇ ਖ਼ਾਤਮੇ ਲਈ ਸਾਰੇ ਵਿਭਾਗ ਇਕਜੁੱਟਤਾ ਨਾਲ ਕੰਮ ਕਰਨ ਤਾਂ ਜੋ ਸਮਾਜ 'ਚ ਫੈਲੇ ਇਸ ਜ਼ਹਿਰ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ | ਉਨ੍ਹਾਂ ਸਕੂਲ ਸਿੱਖਿਆ ਵਿਭਾਗ, ਸਿਹਤ, ਡਰੱਗ ਕੰਟਰੋਲਰ, ਆਬਕਾਰੀ ਤੇ ਕਰ, ਪੁਲਿਸ ਵਿਭਾਗ ਸਮੇਤ ਸਾਰੇ ਵਿਭਾਗਾਂ ਨੂੰ ਆਪਣੇ ਪੱਧਰ 'ਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਹਰੇਕ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਨੇ ਰੋਡ ਸੇਫ਼ਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲੈਕ ਸਪਾਟਾਂ ਦੀ ਪਛਾਣ ਕਰਨ ਤੇ ਸੁਰੱਖਿਆ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਰਾਹਗੀਰ ਹਾਦਸੇ ਦਾ ਸ਼ਿਕਾਰ ਨਾ ਹੋਵੇ |
ਇਸ ਦੌਰਾਨ ਟਰਾਂਸਪੋਰਟ ਵਿਭਾਗ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ 'ਚ 23 ਬਲੈਕ ਸਪਾਟਾਂ ਦੀ ਪਛਾਣ ਕੀਤੀ ਗਈ ਹੈ | ਸੁਰੱਖਿਅਤ ਸਕੂਲ ਵਾਹਨ ਨੀਤੀ ਬਾਰੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਅਗਸਤ ਮਹੀਨੇ 'ਚ 126 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ 5 ਚਲਾਨ ਜਾਰੀ ਕੀਤੇ ਗਏ | ਇਸੇ ਤਰ੍ਹਾਂ ਪੁਲਿਸ ਵਿਭਾਗ ਵੱਲੋਂ ਅਗਸਤ ਮਹੀਨੇ ਵਿਚ ਇਨਫੋਰਸਮੈਂਟ ਮੁਹਿੰਮ ਤਹਿਤ 4207 ਚਲਾਨ ਜਾਰੀ ਕੀਤੇ ਗਏ | ਇਸ ਤੋਂ ਬਾਅਦ ਉਨ੍ਹਾਂ ਨੇ ਸੈਨਿਕ ਭਲਾਈ ਵਿਭਾਗ, ਜੀ. ਐਸ. ਟੀ., ਆਬਕਾਰੀ, ਖ਼ੁਰਾਕ ਅਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਵਾਤਾਵਰਨ ਕਮੇਟੀ, ਯੂ. ਈ. ਆਈ. ਪੀ., ਸਵੱਛ ਭਾਰਤ ਮੁਹਿੰਮ ਸ਼ਹਿਰੀ, ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ, ਹਾਊਸਿੰਗ ਸਕੀਮ, ਮਨਰੇਗਾ ਦੇ ਕੰਮ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮ, ਬੇਟੀ ਬਚਾਓ, ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਸਮਾਰਟ ਰਾਸ਼ਨ ਕਾਰਡ, ਸਮਾਰਟ ਪਿੰਡ ਮੁਹਿੰਮ, ਜਲ ਜੀਵਨ ਮਿਸ਼ਨ, ਖੇਤੀਬਾੜੀ, ਪਸ਼ੂ ਪਾਲਣ ਵਿਭਾਗ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੇ ਕੰਮਾਂ ਦੀ ਵੀ ਸਮੀਖਿਆ ਕੀਤੀ ਗਈ | ਆਸ਼ਿਕਾ ਜੈਨ ਨੇ ਸਾਰੇ ਅਧਿਕਾਰੀਆਂ ਨੂੰ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਅਤੇ ਗੁਣਵੱਤਾ ਨਾਲ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਵਿਕਾਸ ਕਾਰਜਾਂ 'ਚ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਹੈ | ਸਾਰੇ ਵਿਭਾਗਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਯੋਜਨਾ ਦਾ ਲਾਭ ਆਮ ਲੋਕਾਂ ਤੱਕ ਪਹੁੰਚੇ |
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ. ਪੀ. ਮੇਜਰ ਸਿੰਘ ਤੇ ਹੋਰ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਮੰਝ ਜੀ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ 1 ਲੱਖ ਦਾ ਚੈੱਕ ਐਸ. ਡੀ. ਐਮ. ਨੂੰ ਭੇਟ ਅਗਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਦੀ ਮੌਤ
Ad Position 24