ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਦੀ ਅਗਵਾਈ 'ਚ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਨਾਲ ਹੋਈ | ਜਿਸ 'ਚ ਪੰਜਾਬ ਸੂਬੇ ਦੇ ਕੁੱਲ 14 ਜ਼ਿਲ੍ਹਾ ਪ੍ਰਧਾਨ ਆਪਣੇ ਸਾਥੀਆਂ ਨਾਲ ਸ਼ਾਮਿਲ ਹੋਏ ਤੇ ਮੰਗਾਂ ਸੰਬੰਧੀ ਵਿਸਥਾਰ-ਪੂਰਵਕ ਚਰਚਾ ਕੀਤੀ ਗਈ | ਗੁਰਪ੍ਰੀਤ ਸਿੰਘ ਖੱਟੜਾ ਨੇ ਦੱਸਿਆ ਕਿ ਇਸ ਉਪਰੰਤ ਜਥੇਬੰਦੀ ਵਲੋਂ ਐਡੀਸ਼ਨਲ ਡਾਇਰੈਕਟਰ ਵਿਜੈ ਕੁਮਾਰ ਸ਼ਰਮਾ, ਰਜਿਸਟਰਾਰ ਬਲਜਿੰਦਰ ਕੌਰ, ਸੁਪਰਡੈਂਟ ਬਲਵਿੰਦਰ ਸਿੰਘ ਨਾਲ ਮੀਟਿੰਗ ਕੀਤੀ ਗਈ | ਮੀਟਿੰਗ 'ਚ ਮੋਗਾ ਵਿਖੇ ਅਧਿਆਪਕਾਂ 'ਤੇ ਹੋਏ ਪਰਚੇ ਰੱਦ ਕਰਨ ਲਈ ਵੀ ਕਿਹਾ ਗਿਆ | ਇਸ ਮੌਕੇ ਜਥੇਬੰਦੀ ਦੇ ਸੂਬਾ ਚੇਅਰਮੈਨ ਮਲਕੀਅਤ ਸਿੰਘ ਅੰਮਿ੍ਤਸਰ, ਸੂਬਾ ਮੁੱਖ ਬੁਲਾਰਾ ਅਨੁਰਿਧ ਮੋਦਗਿੱਲ, ਸੂਬਾ ਸੀਨੀਅਰ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਆਹਲੂਵਾਲੀਆ ਹੁਸ਼ਿਆਰਪੁਰ, ਐਡੀਸ਼ਨਲ ਜਰਨਲ ਸਕੱਤਰ ਨਰਿੰਦਰ ਸ਼ਰਮਾ ਪਠਾਨਕੋਟ, ਮਨਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਪਰਮਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ, ਵਰੁਣ ਕੁਮਾਰ ਐਮ. ਡੀ. ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਜਸਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਮਾਨਸਾ, ਰਵਿੰਦਰ ਸ਼ਰਮਾ ਜ਼ਿਲ੍ਹਾ ਪ੍ਰਧਾਨ ਬਰਨਾਲਾ, ਰਮਨਦੀਪ ਸਿੰਘ ਜਰਨਲ ਸਕੱਤਰ ਪਟਿਆਲਾ, ਕਿਰਨ ਪ੍ਰਾਸ਼ਰ ਜ਼ਿਲ੍ਹਾ ਪ੍ਰਧਾਨ ਮੋਹਾਲੀ, ਸੰਦੀਪ ਭੱਟ ਜ਼ਿਲ੍ਹਾ ਪ੍ਰਧਾਨ ਰੂਪਨਗਰ, ਦੀਪਕ ਜੈਨ ਲੁਧਿਆਣਾ, ਅਮਨਇੰਦਰ ਸਿੰਘ ਜ਼ਿਲ੍ਹਾ ਲੁਧਿਆਣਾ, ਸਿਮਰਨਦੀਪ ਲੁਧਿਆਣਾ, ਗੁਰਪ੍ਰੀਤ ਸਿੰਘ ਜਰਨਲ ਸਕੱਤਰ ਸੰਗਰੂਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਸੰਗਰੂਰ, ਹਰਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਮਲੇਰਕੋਟਲਾ, ਹਰਪ੍ਰੀਤ ਸਿੰਘ ਰੋਪੜ ਆਦਿ ਹਾਜ਼ਰ ਸਨ |
ਮਨਿਸਟਰੀਅਲ ਸਟਾਫ਼ ਯੂਨੀਅਨ ਵਲੋਂ ਡਾਇਰੈਕਟਰ ਸਿੱਖਿਆ ਵਿਭਾਗ ਨਾਲ ਮੀਟਿੰਗ
ਅਜੀਤ ਡੈਸਕ
27-09-2025