14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਨਗਰ ਨਿਗਮ ਵਲੋਂ ਕਰਮਚਾਰੀਆਂ ਨੂੰ ਵਾਰਡਬੰਦੀ ਸੰਬੰਧੀ ਦਿੱਤੀ ਟ੍ਰੇਨਿੰਗ

Ad Position 21
No active advertisement
ਅਜੀਤ ਡੈਸਕ 27-09-2025

ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਅਗਾਮੀ ਆਉਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਦੇ ਕੁੱਲ 50 ਵਾਰਡਾਂ ਵਿਚ ਮੁੜ ਤੋਂ ਅਬਾਦੀ ਦੀ ਗਿਣਤੀ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਨਗਰ ਨਿਗਮ ਵਲੋਂ ਸ਼ਹਿਰ ਦੇ ਵਾਰਡਾਂ ਦਾ ਪੁਖਤਾ ਡਾਟਾ ਇਕੱਤਰ ਕਰਨ ਲਈ 50 ਫੀਲਡ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਇਨ੍ਹਾਂ ਫੀਲਡ ਟੀਮਾਂ ਦੀ ਸੁਪਰਵਿਜਨ ਕਰਨ ਲਈ 17 ਅਧਿਕਾਰੀ ਤਾਇਨਾਤ ਕੀਤੇ ਗਏ ਹਨ | ਇਸੇ ਲੜੀ ਤਹਿਤ ਸਥਾਨਕ ਸਰਕਾਰ ਦੀਆਂ ਜਾਰੀ ਹੋਈਆਂ ਹਦਾਇਤਾਂ ਅਨੁਸਾਰ ਇਨ੍ਹਾਂ ਫੀਲਡ ਟੀਮਾਂ ਸਮੇਤ ਸੁਪਰਵਾਈਜਿੰਗ ਅਧਿਕਾਰੀਆਂ ਨੂੰ ਚੰਡੀਗੜ੍ਹ ਦੀ ਇਕ ਵਿਸ਼ੇਸ਼ ਟੀਮ ਵਲੋਂ ਦਫ਼ਤਰ ਨਗਰ ਨਿਗਮ ਦੀ ਮੀਟਿੰਗ ਹਾਲ ਵਿਖੇ ਟ੍ਰੇਨਿੰਗ ਦਿੱਤੀ ਗਈ, ਜਿਸ ਤਹਿਤ ਉਨ੍ਹਾਂ ਵਲੋਂ ਇਸ ਆਬਾਦੀ ਦੀ ਗਿਣਤੀ ਦਾ ਅਹਿਮ ਕੰਮ ਕਰ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਸਥਾਨਕ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਤੋਂ ਜਾਣੂ ਕਰਵਾਇਆ | ਇਸ ਦੇ ਨਾਲ ਹੀ ਕਮਿਸ਼ਨਰ ਨਗਰ ਨਿਗਮ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਡੋਰ-ਟੂ-ਡੋਰ ਸਰਵੇ ਕਰ ਰਹੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਪੁਖ਼ਤਾ ਡਾਟਾ ਉਪਲਬੱਧ ਕਰਵਾਉਣ ਲਈ ਸਹਿਯੋਗ ਕਰਨ ਅਪੀਲ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਮੋਰਾਂਵਾਲੀ ਕਤਲ ਕਾਂਡ 'ਚ ਔਰਤ ਦਾ ਪੁੱਤਰ ਹੀ ਨਿਕਲਿਆ ਕਾਤਲ ਅਗਲੀ ਖ਼ਬਰ ਅਧਿਆਪਕ ਤੇ ਸਮਾਜ ਸੇਵੀ ਜਥੇਬੰਦੀਆ ਵਲੋਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਮਨਦੀਪ ਸ਼ਰਮਾ ਦਾ ਸਨਮਾਨ
Ad Position 24