ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਮਿਸ਼ਨਰ ਨਗਰ ਨਿਗਮ ਜਿਓਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰ ਵਿਭਾਗ ਪੰਜਾਬ ਵਲੋਂ ਮੌਜੂਦਾ ਸਾਲ ਦਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ 'ਤੇ 10 ਫ਼ੀਸਦੀ ਛੋਟ ਦਿੱਤੀ ਜਾ ਰਹੀ ਹੈ, ਜਿਸ ਦੀ ਆਖ਼ਰੀ ਮਿਤੀ 30 ਸਤੰਬਰ ਤੱਕ ਹੈ, ਜਿਸ ਸੰਬੰਧੀ ਨਗਰ ਨਿਗਮ ਵਲੋਂ ਦਫ਼ਤਰੀ ਕੰਮਕਾਜ ਵਾਲੇ ਦਿਨਾਂ 'ਚ ਪ੍ਰਾਪਰਟੀ ਟੈਕਸ ਕਾਊਾਟਰ ਸਵੇਰੇ 9 ਵਜੇ ਤੋਂ 11 ਵਜੇ ਤੱਕ ਤੇ ਸ਼ਾਮ 3 ਵਜੇ ਤੋਂ 5 ਤੱਕ ਖੁੱਲ੍ਹੇ ਰਹਿਣਗੇ ਅਤੇ 27 ਸਤੰਬਰ ਤੇ 28 ਸਤੰਬਰ ਨੂੰ ਪਬਲਿਕ ਸਹੂਲਤ ਨੂੰ ਮੁੱਖ ਰੱਖਦੇ ਹੋਏ ਕਾਊਾਟਰ ਸਵੇਰੇ 10 ਤੋਂ ਬਾਅਦ ਦੁਪਹਿਰ 2 ਵਜੇ ਤੱਕ ਖੁੱਲੇ੍ਹ ਰਹਿਣਗੇ | ਇਸ ਲਈ ਮੌਜੂਦਾ ਸਾਲ ਦੇ ਪ੍ਰਾਪਰਟੀ ਟੈਕਸ 'ਚ 10 ਫ਼ੀਸਦੀ ਛੋਟ ਲੈਣ ਲਈ ਸ਼ਹਿਰ ਵਾਸੀ ਆਪਣੇ ਘਰਾਂ, ਦੁਕਾਨਾਂ ਤੇ ਉਦਯੋਗਿਕ ਅਦਾਰਿਆਂ ਦਾ ਬਣਦਾ ਪ੍ਰਾਪਰਟੀ ਟੈਕਸ ਮਿਤੀ 30 ਸਤੰਬਰ ਤੱਕ ਜਮ੍ਹਾ ਕਰਵਾਉਣਾ ਯਕੀਨੀ ਬਣਾਇਆ ਜਾਵੇ ਤੇ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਪ੍ਰਾਪਤ ਕੀਤਾ ਜਾਵੇ |