ਅੱਡਾ ਸਰਾਂ, 26 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਉੜਮੁੜ ਟਾਂਡਾ ਵਿਚ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ | ਇਹ ਪ੍ਰਗਟਾਵਾ ਹਲਕਾ ਉੜਮੁੜ ਟਾਂਡਾ ਸ਼੍ਰੋਮਣੀ ਅਕਾਲੀ ਦਲ ਦੇ ਸੇਵਾਦਾਰ ਤੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਨੇ ਕੀਤਾ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਿਸ ਤਰੀਕੇ ਨਾਲ ਜਥੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਅੱਗੇ ਹੋ ਕੇ ਯੋਗਦਾਨ ਪਾਇਆ ਉਹ ਬਹੁਤ ਸ਼ਲਾਘਾਯੋਗ ਉਪਰਾਲਾ ਹੈ | ਇਸ ਮੌਕੇ ਸਾਬਕਾ ਨੌਜਵਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ, ਅਕਾਲੀ ਆਗੂ ਸਰਬਜੀਤ ਸਿੰਘ ਗੋਲਡੀ ਦਸੂਹਾ, ਜਥੇਦਾਰ ਕਿਰਪਾਲ ਸਿੰਘ ਜਾਜਾ ਸੀਨੀਅਰ ਅਕਾਲੀ ਆਗੂ, ਗੁਰਦੇਵ ਸਿੰਘ ਜੀਆ ਨੱਥਾ, ਨੰਬਰਦਾਰ ਹਜ਼ਾਰਾ ਸਿੰਘ ਬੋਲੇਵਾਲ, ਪੰਚ ਪਿ੍ਥੀਪਾਲ ਸਿੰਘ ਬੋਲੇਵਾਲ, ਪੰਚ ਤਜਿੰਦਰ ਸਿੰਘ ਲਾਡੀ, ਪੰਚ ਕੁਲਵਿੰਦਰ ਕੌਰ ਮੂਨਕ, ਪੰਚ ਰਾਜਵਿੰਦਰ ਕੌਰ ਸੈਣੀ, ਜਥੇਦਾਰ ਮਲਕੀਤ ਸਿੰਘ ਮੂਨਕ ਖ਼ੁਰਦ, ਸਾਬਕਾ ਪੰਚ ਮੋਹਨਜੀਤ ਸਿੰਘ, ਬਹਾਦਰ ਸਿੰਘ ਭਾਰਦਵਾਜ, ਜੇ ਈ ਜਰਨੈਲ ਸਿੰਘ ਗੋਮਰਾ, ਸਮਾਜ ਸੇਵੀ ਰਵਿੰਦਰ ਸਿੰਘ ਮੋਮੀ, ਗੁਰਪ੍ਰੀਤ ਸਿੰਘ ਕਾਕਾ ਮੂਨਕ ਕਲਾ, ਹੁਕਮਪ੍ਰੀਤ ਸਿੰਘ ਬਗੋਲਾ, ਸੂਬੇਦਾਰ ਗੁਰਬਚਨ ਸਿੰਘ ਰੂਪੋਵਾਲ, ਨੰਬਰਦਾਰ ਗੁਰਮੀਤ ਸਿੰਘ ਚੱਤੋਵਾਲ, ਦਲਜੀਤ ਸਿੰਘ ਕੁਰਾਲਾ, ਰੂਪ ਲਾਲ ਨੰਗਲ ਖੂੰਗਾ, ਸਰਬਣ ਸਿੰਘ ਦਸਮੇਸ਼ ਨਗਰ, ਬਲਵਿੰਦਰ ਸਿੰਘ ਮਿਆਣੀ, ਕੁਲਵੰਤ ਸਿੰਘ ਜੌਹਲ, ਰਣਜੀਤ ਸਿੰਘ ਢਡਿਆਲਾ, ਰਤਨ ਸਿੰਘ ਖੋਖਰ, ਅਮਰਜੀਤ ਸਿੰਘ ਖੋਖਰ, ਕੋਚ ਦਲਵੀਰ ਸਿੰਘ ਜੋੜਾ, ਸਤਵੰਤ ਸਿੰਘ ਜਾਜਾ, ਸੁਖਵਿੰਦਰ ਸਿੰਘ ਬਾਗ਼ੀ, ਸੁਖਬੀਰ ਸਿੰਘ ਕਾਕਾ, ਜਸ਼ਨਪ੍ਰੀਤ ਸਿੰਘ ਜਸ਼ਨ ਤੋਂ ਇਲਾਵਾ ਹੋਰ ਵਰਕਰ ਹਾਜ਼ਰ ਸਨ |