14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪਿ੍ੰਸੀਪਲ ਨਵਤੇਜ ਸਿੰਘ ਵਲੋਂ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੂੰ ਪੁਸਤਕਾਂ ਭੇਟ

Ad Position 21
No active advertisement
ਅਜੀਤ ਡੈਸਕ 27-09-2025
ਦਸੂਹਾ, 26 ਸਤੰਬਰ (ਭੁੱਲਰ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਤਹਿਸੀਲ ਪ੍ਰਧਾਨ ਦਲਵੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪ੍ਰੋਫੈਸਰ ਬਲਦੇਵ ਸਿੰਘ ਬੱਲੀ, ਪਿ੍ੰਸੀਪਲ ਨਵਤੇਜ ਸਿੰਘ ਗੜ੍ਹਦੀਵਾਲਾ, ਸੁਰਿੰਦਰ ਸਿੰਘ, ਬਾਬੂ ਰਾਮ, ਅਵਤਾਰ ਸਿੰਘ, ਬਲਿੰਦਰ ਸਿੰਘ ਆਦਿ ਨੇ ਪੈਨਸ਼ਨਰਾਂ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਲਈ ਅਪੀਲ ਕੀਤੀ | ਉਨ੍ਹਾਂ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਭਵਨ ਦੀ ਉਸਾਰੀ ਲਈ ਵਧ ਚੜ ਕੇ ਭਾਗ ਲੈਣ 'ਤੇ ਆਰਥਿਕ ਮਦਦ ਕਰਨ | ਇਸ ਮੌਕੇ ਪਿ੍ੰਸੀਪਲ ਨਵਤੇਜ ਸਿੰਘ ਗੜ੍ਹਦੀਵਾਲਾ ਵਲੋਂ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਲਾਇਬਰੇਰੀ ਲਈ ਪੁਸਤਕਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਤਹਿਸੀਲ ਪ੍ਰਧਾਨ ਦਲਬੀਰ ਸਿੰਘ ਭੁੱਲਰ ਨੇ ਪਿ੍ੰਸੀਪਲ ਨਵਤੇਜ ਸਿੰਘ ਗੜ੍ਹਦੀਵਾਲਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੈਨਸ਼ਨਰਾਂ ਦੀ ਸਹੂਲਤ ਲਈ ਪੈਨਸ਼ਨਰ ਭਵਨ ਦਸੂਹਾ ਵਿਖੇ ਲਾਇਬ੍ਰੇਰੀ ਵੀ ਸਥਾਪਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੁਸਤਕਾਂ ਹਮੇਸ਼ਾ ਬੋਲਦੀਆਂ ਹਨ ਇਸ ਕਰਕੇ ਸਾਨੂੰ ਸਾਰਿਆਂ ਨੂੰ ਚੰਗੀਆਂ ਪੁਸਤਕਾਂ ਨਾਲ ਜੁੜਨਾ ਚਾਹੀਦਾ ਹੈ | ਇਸ ਮੌਕੇ ਧਰਮਪਾਲ ਸਿੰਘ, ਬਾਬੂ ਰਾਮ ਸ਼ਰਮਾ, ਅਵਤਾਰ ਸਿੰਘ ਰੀਹਲ, ਸੁਰਜੀਤ ਸਿੰਘ, ਸੁਰਿੰਦਰ ਮੋਹਨ, ਜਗਮੋਹਣ ਸ਼ਰਮਾ, ਚਮਨ ਲਾਲ, ਸਰਵਨ ਲਾਲ, ਉਪਕਾਰ ਸਿੰਘ, ਸਵਰਨ ਸਿੰਘ, ਰਾਮਦਾਸ, ਕੁਲਦੀਪ ਕੁਮਾਰ, ਪਰਮਜੀਤ ਸਿੰਘ, ਕੁਲਦੀਪ ਚੰਦ, ਕਲਵਿੰਦਰ ਸਿੰਘ, ਗੁਰਦੇਵ ਸਿੰਘ, ਤਰਸੇਮ ਸਿੰਘ, ਰੁਲੀਆ ਸਿੰਘ, ਇਕਬਾਲ ਸਿੰਘ ਚੀਮਾ, ਮਹਿੰਦਰ ਸਿੰਘ, ਜੋਗਾ ਸਿੰਘ, ਮਨਜੀਤ ਸਿੰਘ, ਸੀਤਲ ਸਿੰਘ, ਧਰਮਪਾਲ, ਕਿਰਪਾਲ ਸਿੰਘ, ਜਸਬੀਰ ਸਿੰਘ, ਜਸਵਿੰਦਰ ਸਿੰਘ, ਜੋਗਾ ਸਿੰਘ, ਸੰਜੀਵ ਕੁਮਾਰ, ਜਸਬੀਰ ਸਿੰਘ ਮਾਛੀਆਂ ਤੇ ਪੈਨਸ਼ਨਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 1 ਦੀ ਭੁੱਖ ਹੜਤਾਲ ਤੋਂ ਬਾਅਦ ਮੰਗਾਂ ਦਾ ਹੱਲ ਨਾ ਹੋਣ 'ਤੇ ਦਿੱਲੀ ਵੱਲ ਕੂਚ ਕੀਤਾ ਜਾਵੇਗਾ-ਆਗੂ ਅਗਲੀ ਖ਼ਬਰ ਸਟੇਟ ਬੈਂਕ ਆਫ਼ ਇੰਡੀਆ ਗੜ੍ਹਸ਼ੰਕਰ ਬਰਾਂਚ ਵਲੋਂ ਗਰਲਜ਼ ਕਾਲਜ ਨੂੰ ਸੈਨੇਟਰੀ ਪੈਡ ਭੇਟ
Ad Position 24