1 ਦੀ ਭੁੱਖ ਹੜਤਾਲ ਤੋਂ ਬਾਅਦ ਮੰਗਾਂ ਦਾ ਹੱਲ ਨਾ ਹੋਣ 'ਤੇ ਦਿੱਲੀ ਵੱਲ ਕੂਚ ਕੀਤਾ ਜਾਵੇਗਾ-ਆਗੂ
ਅਜੀਤ ਡੈਸਕ
27-09-2025
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਤੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਨੇ ਦੱਸਿਆ ਕਿ ਕੇਂਦਰ ਤੇ ਰਾਜ ਸਰਕਾਰਾਂ ਅਧਿਆਪਕ ਦਿਵਸ 'ਤੇ ਅਧਿਆਪਕਾਂ ਦੇ ਮਾਨ-ਸਨਮਾਨ ਦੇ ਫੋਕੇ ਦਾਅਵੇ ਕਰਦੇ ਹਨ ਪਰ ਅਧਿਆਪਕਾਂ ਦਾ ਮਾਨ ਸਨਮਾਨ ਸਮਾਜਿਕ ਸੁਰੱਖਿਆ ਵਿਚ ਹੈ, ਜੋ ਕਿ ਰਾਜ ਤੇ ਕੇਂਦਰ ਸਰਕਾਰ ਦੋਵੇਂ ਦੇਣ ਤੋਂ ਮੁਨਕਰ ਹਨ | ਜ਼ਿਲ੍ਹਾ ਆਗੂ ਤਿਲਕ ਰਾਜ, ਪਿ੍ਤਪਾਲ ਸਿੰਘ ਚੌਟਾਲਾ, ਵਿਕਾਸ ਸ਼ਰਮਾ ਨਸਰਾਲਾ, ਪਰਮਜੀਤ ਕਾਤਿਬ ਮਾਹਿਲਪੁਰ, ਨਰਿੰਦਰ ਅਜਨੋਹਾ, ਸਤਪਾਲ ਗੜ੍ਹਸ਼ੰਕਰ, ਦਵਿੰਦਰ ਹੁਸ਼ਿਆਰਪੁਰ, ਪਿ੍ੰਸ ਪਲਿਆਲ, ਸੁਰਜੀਤ ਰਾਜਾ, ਅਸ਼ੋਕ ਕੁਮਾਰ, ਰਜਤ ਮਹਾਜਨ, ਸੁਭਾਸ਼ ਹਾਜੀਪੁਰ, ਚਮਨ ਲਾਲ, ਜਸਵੀਰ ਬੋਦਲ, ਕਰਮਜੀਤ ਸਿੰਘ, ਸੁਰਿੰਦਰ ਕਲਸੀ, ਬਲਦੇਵ ਟਾਂਡਾ, ਅਨੂਪਮ ਰਤਨ, ਮਨਮੋਹਨ ਤਲਵਾੜਾ, ਸੰਦੀਪ ਸ਼ਰਮਾ ਹੁਸ਼ਿਆਰਪੁਰ ਨੇ ਕਿਹਾ ਕਿ ਪਹਿਲਾਂ ਇਹ ਹੜਤਾਲ ਪੰਜ ਸਤੰਬਰ ਨੂੰ ਹੋਣੀ ਸੀ ਪਰ ਹੜ੍ਹਾਂ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਕਾਰਨ ਇਹ ਮੁਲਤਵੀ ਕਰ 1 ਅਕਤੂਬਰ ਨੂੰ ਹੁਣ ਤੈਅ ਕੀਤੀ ਗਈ ਹੈ | ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਅਧਿਆਪਕ ਤੇ ਕਰਮਚਾਰੀ ਭੁੱਖ ਹੜਤਾਲ ਤੇ ਬੈਠ ਕੇ ਸੂਬਾ ਅਤੇ ਕੇਂਦਰ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦੇਣਗੇ ਕਿ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਤੋਂ ਬਿਨਾਂ ਸਮਾਜਿਕ ਸੁਰੱਖਿਆ ਸੰਭਵ ਨਹੀਂ ਇਸ ਲਈ ਕਰਮਚਾਰੀ ਦਾ ਸਹੀ ਸਨਮਾਨ ਪੁਰਾਣੀ ਪੈਨਸ਼ਨ ਬਹਾਲੀ ਨਾਲ ਹੀ ਹੋਵੇਗਾ | ਇਸ ਮੌਕੇ ਸਰਬਜੀਤ ਸਿੰਘ, ਜਗਜੀਤ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ |