14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਿਹਤ ਵਿਭਾਗ ਨੇ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਘਰਾਂ 'ਚ ਕੀਤੀ ਚੈਕਿੰਗ

Ad Position 21
No active advertisement
ਅਜੀਤ ਡੈਸਕ 27-09-2025
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ 'ਚ ਹੁਸ਼ਿਆਰਪੁਰ ਸ਼ਹਿਰ 'ਚ ਵੱਖ-ਵੱਖ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ | ਇਨ੍ਹਾਂ ਗਤੀਵਿਧੀਆਂ ਤਹਿਤ ਘਰ-ਘਰ ਸਰਵੇ ਟੀਮਾਂ ਵਲੋਂ ਵੱਖ-ਵੱਖ ਇਲਾਕਿਆਂ 'ਚ 1946 ਘਰਾਂ ਤੇ ਦੁਕਾਨਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ਜਿਨ੍ਹਾਂ 57 ਘਰਾਂ ਦੇ ਕੰਟੇਨਰਾਂ 'ਚ ਮੱਛਰਾਂ ਦਾ ਲਾਰਵਾ ਪਾਇਆ, ਉਥੇ ਮੱਛਰਾਂ ਦੇ ਲਾਰਵਾ ਨੂੰ ਮੌਕੇ 'ਤੇ ਹੀ ਨਸ਼ਟ ਕਰਵਾਇਆ ਜਿਥੇ ਪਾਣੀ ਦਾ ਨਿਕਾਸ ਨਹੀਂ ਹੋ ਸਕਦਾ ਸੀ ਉਥੇ ਲਾਰਵੀਸਾਈਡ ਦਾ ਛਿੜਕਾਅ ਕੀਤਾ | ਇਸ ਦੌਰਾਨ ਲੋਕਾਂ ਨੂੰ ਜਾਗਰੂਕ ਵੀ ਕੀਤਾ | ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਹੁਸ਼ਿਆਰਪੁਰ 'ਚ ਡੇਂਗੂ ਦੇ 57 ਤੇ ਚਿਕਣਗੁਨੀਆ ਦੇ 7 ਮਾਮਲੇ ਸਾਹਮਣੇ ਆਏ ਹਨ, ਪਰ ਭਾਰੀ ਬਰਸਾਤਾਂ ਤੋਂ ਉਪਰੰਤ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਤੇ ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਕੁੱਝ ਸਾਵਧਾਨੀਆਂ ਵਰਤੀਆਂ ਜਾਣ | ਇਸ ਦੌਰਾਨ ਡਾ. ਜਗਦੀਪ ਸਿੰਘ ਵਲੋਂ ਲੋਕਾਂ ਵਿਚਕਾਰ ਡੇਂਗੂ ਸੰਬੰਧੀ ਪਾਏ ਜਾਣ ਵਾਲੇ ਮਿੱਥਾਂ ਤੇ ਤੱਥਾਂ ਸੰਬੰਧੀ ਵਿਸਥਾਰ-ਪੂਰਵਕ ਜਾਗਰੂਕ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਾਤਾ ਜੀਤ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸਟੇਟ ਬੈਂਕ ਆਫ਼ ਇੰਡੀਆ ਗੜ੍ਹਸ਼ੰਕਰ ਬਰਾਂਚ ਵਲੋਂ ਗਰਲਜ਼ ਕਾਲਜ ਨੂੰ ਸੈਨੇਟਰੀ ਪੈਡ ਭੇਟ
Ad Position 24