ਕੋਟਫ਼ਤੂਹੀ, 27 ਸਤੰਬਰ (ਅਵਤਾਰ ਸਿੰਘ ਅਟਵਾਲ)-ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਪ੍ਰਧਾਨ ਅਮਨਦੀਪ ਸ਼ਰਮਾ ਦੇ ਉੱਪ-ਜਿਲ੍ਹਾ ਸਿੱਖਿਆ ਅਫ਼ਸਰ (ਐਲੀ) ਬਣਨ ਦੇ ਚੱਲਦਿਆਂ ਹੁਸ਼ਿਆਰਪੁਰ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਲਈ ਪਿ੍ਤਪਾਲ ਸਿੰਘ ਚੌਟਾਲਾ ਦਾ ਨਾਂਅ ਪ੍ਰਸਤਾਵਿਤ ਤੇ ਬਣਾਏ ਜਾਣ 'ਤੇ ਗੌਰਮਿੰਟ ਟੀਚਰਜ਼ ਯੂਨੀਅਨ ਬਲਾਕ ਕੋਟਫ਼ਤੂਹੀ ਦੀ ਟੀਮ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ, ਜਨਰਲ ਸਕੱਤਰ ਉਂਕਾਰ ਸਿੰਘ ਤੇ ਵਿੱਤ ਸਕੱਤਰ ਹਰਮਨੋਜ ਕੁਮਾਰ ਨੇ ਕਿਹਾ ਕਿ ਪਿ੍ਤਪਾਲ ਸਿੰਘ ਚੌਟਾਲਾ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਬਣਨ ਨਾਲ ਅਧਿਆਪਕ ਮਸਲਿਆਂ ਨੂੰ ਹੋਰ ਵੀ ਵਧੀਆ ਢੰਗ ਨਾਲ ਹੱਲ ਕਰਵਾਇਆ ਜਾਵੇਗਾ |