19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਾਲੋਨੀ ਤੇ ਕੇ. ਐਮ. ਐਸ. ਕਾਲਜ ਦਸੂਹਾ ਨੇ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 28-09-2025
ਦਸੂਹਾ, 27 ਸਤੰਬਰ (ਭੁੱਲਰ)-ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਾਲੋਨੀ ਤੇ ਕੇ. ਐਮ. ਐਸ. ਕਾਲਜ ਦਸੂਹਾ ਵਲੋਂ ਲੰਗਰ ਲਗਾਇਆ ਗਿਆ | ਸ੍ਰੀ ਤੋਸ਼ਾਂਤ ਸੈਣੀ ਨੇ ਦੱਸਿਆ ਕਿ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੀ ਅਗਵਾਈ ਹੇਠ ਯੁਵਕ ਸੇਵਾਵਾਂ ਕਲੱਬ ਦਸੂਹਾ ਸਿਰਫ ਖੇਡਾਂ 'ਚ ਹੀ ਨਹੀਂ, ਬਲਕਿ ਸਮਾਜਿਕ ਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵੀ ਸਰਗਰਮੀ ਨਾਲ ਭਾਗ ਲੈ ਰਿਹਾ ਹੈ | ਉਨ੍ਹਾਂ ਕਿਹਾ ਕਿ ਕਲੱਬ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਲੰਗਰ ਵਰਗੀਆਂ ਪਹਿਲਾਂ ਨੌਜਵਾਨਾਂ ਵਿਚ ਸੇਵਾ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜਿਕ ਏਕਤਾ ਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਦੀਆਂ ਹਨ | ਉਨ੍ਹਾਂ ਨੇ ਆਏ ਹੋਏ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਮਾਜਿਕ ਕਾਰਜ ਜਾਰੀ ਰੱਖਣ ਦਾ ਭਰੋਸਾ ਦਿੱਤਾ | ਉਨ੍ਹਾਂ ਸ੍ਰੀ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦਾ ਹਰ ਵੇਲੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ | ਇਸ ਮੌਕੇ ਕੇ. ਐਮ. ਐਸ. ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ. ਓ. ਡੀ. ਡਾ. ਰਾਜੇਸ਼ ਕੁਮਾਰ ਤੇ ਯੁਵਕ ਸੇਵਾਵਾਂ ਕਲੱਬ ਦੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੇ ਕਮਰਸ ਵਿਭਾਗ ਨੇ 'ਪ੍ਰਤਿਭਾ ਖੋਜ' ਪ੍ਰਤੀਯੋਗਤਾ ਕਰਵਾਈ ਅਗਲੀ ਖ਼ਬਰ ਚੌਟਾਲਾ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਜੀ.ਟੀ.ਯੂ. 'ਚ ਖ਼ੁਸ਼ੀ ਦੀ ਲਹਿਰ
Ad Position 24