20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਰੋਟਰੀ ਆਈ ਬੈਂਕ ਤੇ ਕਾਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 28-09-2025
ਹੁਸ਼ਿਆਰਪੁਰ, 27 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰੋਟਰੀ ਆਈ ਬੈਂਕ ਤੇ ਕਾਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਜੇ. ਬੀ. ਬਹਿਲ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਸੁਸਾਇਟੀ 'ਚ ਸ਼ਾਮਿਲ ਹੋਏ ਨਵੇਂ ਮੈਂਬਰਾਂ ਸੁਰਿੰਦਰ ਦੀਵਾਨ, ਸੰਜੇ ਸੂਦ, ਏ. ਐਸ. ਕੰਗ, ਪ੍ਰੋ. ਸੀ. ਬੀ. ਅਰੋੜਾ, ਭਵਦੀਪ ਬਾਲੀ, ਨਰੇਸ਼ ਜੈਨ ਨੂੰ ਫੁੱਲਾਂ ਦੀ ਸਟਿਕ ਦੇ ਕੇ ਸਵਾਗਤ ਕਰਦਿਆਂ ਵਿਧੀਵਤ ਤੌਰ 'ਤੇ ਸੁਸਾਇਟੀ 'ਚ ਸ਼ਾਮਿਲ ਕੀਤਾ | ਇਸ ਮੌਕੇ ਪ੍ਰੋ. ਦਲਜੀਤ ਸਿੰਘ ਨੇ ਆਏ ਹੋਏ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸੁਸਾਇਟੀ 'ਚ ਸ਼ਾਮਿਲ ਕਰਨ ਦੀ ਕਾਰਵਾਈ ਪੂਰੀ ਕਰਵਾਈ | ਇਸ ਮੌਕੇ ਸਾਬਕਾ ਪ੍ਰਧਾਨ ਸੰਜੀਵ ਅਰੋੜਾ ਨੇ ਨਵੇਂ ਮੈਂਬਰਾਂ ਨੂੰ ਸੁਸਾਇਟੀ ਦੇ ਕੰਮਾਂ ਤੇ ਨੇਤਰਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸੁਸਾਇਟੀ ਹੁਣ ਤੱਕ 4118 ਲੋਕਾਂ ਨੂੰ ਨਵੀਆਂ ਅੱਖਾਂ ਲਗਵਾ ਕੇ ਰੌਸ਼ਨੀ ਪ੍ਰਦਾਨ ਕਰ ਚੁੱਕੀ ਹੈ ਤੇ ਇਹ ਮੁਹਿੰਮ 1998 ਤੋਂ ਲਗਾਤਾਰ ਜਾਰੀ ਹੈ | ਇਸ ਮੌਕੇ ਪ੍ਰਧਾਨ ਜੇ. ਬੀ. ਬਹਿਲ ਨੇ ਕਿਹਾ ਕਿ ਅੱਜ ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਦੇ ਸੁਸਾਇਟੀ 'ਚ ਸ਼ਾਮਿਲ ਹੋਣ ਨਾਲ ਸੁਸਾਇਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ | ਉਨ੍ਹਾਂ ਦੱਸਿਆ ਕਿ ਜਲਦੀ ਹੀ ਹੋਰ ਕਾਲਜਾਂ ਨਾਲ ਐਮ. ਓ. ਯੂ. ਸਾਇਨ ਕੀਤੇ ਜਾਣਗੇ | ਪਿ੍ੰ: ਡੀ. ਕੇ. ਸ਼ਰਮਾ ਨੇ ਸਾਰੇ ਹਾਜ਼ਰ ਲੋਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵਿਜੇ ਅਰੋੜਾ, ਅਵਿਨਾਸ਼ ਸੂਦ, ਪਿ੍ੰ. ਡੀ. ਕੇ. ਸ਼ਰਮਾ, ਜਸਬੀਰ ਕੰਵਰ, ਪ੍ਰੋ. ਰਾਜੀਵ ਸ਼ਰਮਾ, ਵੀਨਾ ਚੋਪੜਾ, ਅਸ਼ਵਨੀ ਕੁਮਾਰ ਦੱਤਾ, ਈਸ਼ਾਨ ਜੈਨ, ਦਵਿੰਦਰ ਅਰੋੜਾ, ਅਨੀਲਾ ਚੱਡਾ, ਦੀਪਕ ਮਹਿੰਦੀਰੱਤਾ, ਕਿ੍ਸ਼ਨ ਕਿਸ਼ੋਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦੀ ਵਿਚਾਰਧਾਰਾ 'ਤੇ ਚੱਲ ਕੇ ਸਮਾਜ ਕਰ ਸਕਦੈ ਤਰੱਕੀ-ਬਾਘਾ <br/> ਅਗਲੀ ਖ਼ਬਰ ਸ਼ੇਰ-ਏ-ਪੰਜਾਬ ਸੇਵਾ ਦਲ ਨੇ ਹੜ੍ਹ ਪੀੜਤਾਂ ਲਈ ਵਾਸ਼ਿੰਗ ਮਸ਼ੀਨਾਂ ਦੀ ਸੇਵਾ ਭੇਜੀ <br/>
Ad Position 24