20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਡਾ. ਅੰਬੇਡਕਰ ਦੀ ਵਿਚਾਰਧਾਰਾ 'ਤੇ ਚੱਲ ਕੇ ਸਮਾਜ ਕਰ ਸਕਦੈ ਤਰੱਕੀ-ਬਾਘਾ <br/>

Ad Position 21
No active advertisement
ਅਜੀਤ ਡੈਸਕ 28-09-2025
ਹੁਸ਼ਿਆਰਪੁਰ, 27 ਸਤੰਬਰ (ਬਲਜਿੰਦਰਪਾਲ ਸਿੰਘ)-ਅੰਬੇਡਕਰ ਫੋਰਸ ਪੰਜਾਬ ਦੀ ਮੀਟਿੰਗ ਪਿੰਡ ਬੂਥਗੜ੍ਹ 'ਚ ਫੋਰਸ ਦੇ ਪ੍ਰਧਾਨ ਅਨਿਲ ਕੁਮਾਰ ਬਾਘਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਹਾਜ਼ਰ ਮੈਂਬਰਾਂ ਨੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਮਿਸ਼ਨ 'ਚ ਵੱਧ-ਚੜ੍ਹ ਕੇ ਯੋਗਦਾਨ ਦੇਣ ਤੇ ਮਿਸ਼ਨ ਨੂੰ ਘਰ-ਘਰ ਪਹੁੰਚਾਉਣ ਦਾ ਪ੍ਰਣ ਲਿਆ | ਅਨਿਲ ਬਾਘਾ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਸਾਡੀ ਗੁਲਾਮੀ ਦੀਆਂ ਬੇੜੀਆਂ ਕੱਟਣ ਤੇ ਸਾਨੂੰ ਸਾਡੇ ਹੱਕ ਦਿਵਾਉਣ ਲਈ ਲਗਾ ਦਿੱਤਾ, ਇਸ ਲਈ ਸਾਡਾ ਵੀ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਵਿਚਾਰਧਾਰਾ 'ਤੇ ਪਹਿਰਾ ਦਈਏ, ਕਿਉਂਕਿ ਬਾਬਾ ਸਾਹਿਬ ਦੀ ਵਿਚਾਰਧਾਰਾ 'ਤੇ ਚੱਲ ਕੇ ਹੀ ਸਾਡਾ ਸਮਾਜ ਤਰੱਕੀ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਜੋ ਅੱਜ ਅਸੀਂ ਅਧਿਕਾਰਾਂ ਦਾ ਅਨੰਦ ਮਾਣ ਰਹੇ ਹਾਂ ਤੇ ਵੱਡੇ-ਵੱਡੇ ਅਹੁਦਿਆਂ 'ਤੇ ਸਾਡੇ ਸਮਾਜ ਦੇ ਲੋਕ ਬਿਰਾਜਮਾਨ ਹਨ, ਇਹ ਸਭ ਬਾਬਾ ਸਾਹਿਬ ਦੀ ਬਦੌਲਤ ਹੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਕਜੁੱਟ ਹੋ ਕੇ ਸਮਾਜ ਦੀ ਬਿਹਤਰੀ 'ਚ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਯੂਨਿਟ ਸਥਾਪਿਤ ਕੀਤੀ ਗਈ, ਜਿਸ 'ਚ ਵਿਦਿਆ ਸਾਗਰ ਨੂੰ ਪ੍ਰਧਾਨ, ਸੁਖਵਿੰਦਰ ਸਿੰਘ ਮੀਤ ਪ੍ਰਧਾਨ ਤੇ ਧਰਮ ਪਾਲ ਨੂੰ ਜਨਰਲ ਸਕੱਤਰ ਚੁਣਿਆ ਗਿਆ | ਮੀਟਿੰਗ 'ਚ ਉਚੇਚੇ ਤੌਰ 'ਤੇ ਪਿੰਡ ਦੇ ਸਰਪੰਚ ਸਤਨਾਮ ਸਿੰਘ ਹਾਜ਼ਰ ਹੋਏ | ਇਸ ਮੌਕੇ ਪਵਨ ਬੈਂਸ, ਮਨਜੀਤ ਸਿੰਘ, ਰਣਜੀਤ ਸਿੰਘ, ਗੋਲਡੀ, ਰਿਤਿਕ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਦਿਨ-ਰਾਤ ਇਕ ਕੀਤਾ ਜਾਵੇਗਾ-ਰਾਮਦਾਸਪੁਰ <br/> ਅਗਲੀ ਖ਼ਬਰ ਰੋਟਰੀ ਆਈ ਬੈਂਕ ਤੇ ਕਾਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਦੀ ਮੀਟਿੰਗ <br/>
Ad Position 24