20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਦਿਨ-ਰਾਤ ਇਕ ਕੀਤਾ ਜਾਵੇਗਾ-ਰਾਮਦਾਸਪੁਰ <br/>

Ad Position 21
No active advertisement
ਅਜੀਤ ਡੈਸਕ 28-09-2025
ਗੜ੍ਹਦੀਵਾਲਾ, 27 ਸਤੰਬਰ (ਚੱਗਰ)-ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅਕਾਲੀ ਦਲ ਦੀ ਪੁਨਰ ਸੁਰਜੀਤ ਲਈ ਆਰੰਭੀ ਮੁਹਿੰਮ ਤਹਿਤ ਗੜ੍ਹਦੀਵਾਲਾ ਹਲਕੇ ਦੇ ਪਿੰਡ ਬਟਾਲਾ ਵਿਖੇ ਸਾਬਕਾ ਸਰਪੰਚ ਜਗਤਾਰ ਸਿੰਘ ਸਹੋਤਾ ਦੇ ਗ੍ਰਹਿ ਅਕਾਲੀ ਦਲ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ 'ਚ ਅਕਾਲੀ ਦਲ ਦੇ ਨਵ ਨਿਯੁਕਤ ਮੀਡੀਆ ਬੁਲਾਰਾ ਸਤਵਿੰਦਰਪਾਲ ਸਿੰਘ ਰਾਮਦਾਸਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਰਮਦਾਸਪੁਰ ਨੇ ਪੰਜਾਬ 'ਚ ਹੋਈ ਹੜ੍ਹਾਂ ਦੀ ਮਾਰ ਤੋਂ ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਸਮੁੱਚੀ ਲੀਡਰਸ਼ਿਪ ਵਲੋਂ ਮਦਦ ਲਈ 11 ਕਰੋੜ 41 ਲੱਖ ਦੀ ਰਾਸ਼ੀ ਨਕਦੀ ਦੇ ਰੂਪ 'ਚ ਖ਼ਰਚਣ ਦੇ ਕੀਤੇ ਗਏ ਐਲਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਆਏ ਹਰ ਹੁਕਮ ਨੂੰ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਵੇਂ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਇਸ ਸੰਕਟ ਦੀ ਘੜੀ ਦੌਰਾਨ ਪੂਰੇ ਪੰਜਾਬ 'ਚ ਹੜ੍ਹ ਪੀੜਤ ਲੋਕਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਰਹੇਗੀ | ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਵਲੋਂ ਸਤਵਿੰਦਰਪਾਲ ਸਿੰਘ ਰਾਮਦਾਸਪੁਰ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਹਾਜ਼ਰ ਪਤਵੰਤੇ ਸੱਜਣਾਂ ਨੇ ਇਕ ਸੁਰ ਵਿਚ ਨਵੇਂ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਇਕੱਠੇ ਹੋ ਕੇ ਸਾਥ ਦੇਣ ਤੇ ਕੰਮ ਕਰਨ ਦਾ ਪ੍ਰਣ ਲੈਂਦਿਆਂ ਕਿਹਾ ਕਿ ਇਸ ਪੁਨਰ ਸੁਰਜੀਤੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਦਿਨ ਰਾਤ ਇਕ ਕੀਤਾ ਜਾਵੇਗਾ | ਇਸ ਮੌਕੇ ਨਗਰ ਕੌਂਸਲ ਗੜ੍ਹਦੀਵਾਲਾ ਦੇ ਸਾਬਕਾ ਮੀਤ ਪ੍ਰਧਾਨ ਮਨਜੀਤ ਸਿੰਘ ਰੌਬੀ, ਜਗਤਾਰ ਸਿੰਘ ਬਲਾਲਾ, ਨੰਬਰਦਾਰ ਹਰਕਮਲਜੀਤ ਸਿੰਘ ਸੋਨੂੰ, ਜਸਦੀਪ ਸਿੰਘ ਰਾਮਦਾਸਪੁਰ, ਸਾਬਕਾ ਸਰਪੰਚ ਰਸ਼ਮਿੰਦਰ ਸਿੰਘ ਕੰਗ ਰਾਮਦਾਸਪੁਰ, ਸੰਦੀਪ ਸਿੰਘ ਕੰਗ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਤੇਜ ਸਿੰਘ, ਹਿੰਮਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਾਲਜ ਵਿਚ ਯਾਦਗਾਰੀ ਸਮਾਗਮ <br/> ਅਗਲੀ ਖ਼ਬਰ ਡਾ. ਅੰਬੇਡਕਰ ਦੀ ਵਿਚਾਰਧਾਰਾ 'ਤੇ ਚੱਲ ਕੇ ਸਮਾਜ ਕਰ ਸਕਦੈ ਤਰੱਕੀ-ਬਾਘਾ <br/>
Ad Position 24