20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਅਲਾਇੰਸ ਕਲੱਬ ਇੰਟਰਨੈਸ਼ਨਲ ਵਲੋਂ ਅਧਿਆਪਕਾਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 28-09-2025
ਗੜ੍ਹਸ਼ੰਕਰ, 27 ਸਤੰਬਰ (ਧਾਲੀਵਾਲ)-ਅਲਾਇੰਸ ਕਲੱਬ ਇੰਟਰਨੈਸ਼ਨਲ ਗੜ੍ਹਸ਼ੰਕਰ ਵਲੋਂ ਅਧਿਆਪਕ ਦਿਵਸ ਮਨਾਉਂਦੇ ਹੋਏ ਸਰਕਾਰੀ ਮਿਡਲ ਸਕੂਲ ਸਤਨੌਰ ਦੇ 12 ਅਧਿਆਪਕਾਂ ਦਾ ਸਨਮਾਨ ਕੀਤਾ | ਕਲੱਬ ਵਲੋਂ ਸਕੂਲ 'ਚ ਕਰਵਾਏ ਸਮਾਗਮ ਦੌਰਾਨ ਇੰਜ. ਸਤਵਿੰਦਰ ਸਿੰਘ ਨੇ ਅਧਿਆਪਕ ਦਿਵਸ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਵਲੋਂ ਦਿੱਤੀ ਸਿੱਖਿਆ ਨੂੰ ਆਪਣੇ ਜੀਵਨ ਵਿਚ ਲਾਗੂ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਲੱਬ ਵਲੋਂ ਸਕੂਲ ਦੇ ਬੱਚਿਆਂ ਨੂੰ ਖਾਣ ਪੀਣ ਦੀਆਂ ਵਸਤਾਂ ਵੰਡੀਆਂ ਗਈਆਂ | ਕਲੱਬ ਅਹੁਦੇਦਾਰਾਂ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦੇ ਹੋਏ ਸਕੂਲ ਦੀ ਬਿਹਤਰੀ ਲਈ ਹਮੇਸ਼ਾ ਤਤਪਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਭਵਿੱਖ 'ਚ ਵੀ ਕਲੱਬ ਵਲੋਂ ਸਕੂਲ ਅਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਕਲੱਬ ਦੇ ਪ੍ਰਧਾਨ ਕੁਸ਼ਲ ਸਿੰਘ ਭਨੋਟ, ਸੈਕਟਰੀ ਇੰਜ. ਸਤਵਿੰਦਰ ਸਿੰਘ, ਸੁਧੀਰ ਤਿਵਾੜੀ, ਡਿਸਟਿ੍ਕਟ ਚੇਅਰਮੈਨ ਆਈ. ਐੱਲ. ਤਿਵਾੜੀ, ਜ਼ੋਨ ਚੇਅਰਮੈਨ ਕੁਲਦੀਪ ਸਿੰਘ ਸਤਨੌਰ, ਸਰਪੰਚ ਰਣਜੀਤ ਕੌਰ, ਪੰਚਾਇਤ ਮੈਂਬਰ ਅਮਨ ਕੁਮਾਰ, ਮਨਜੀਤ ਕੌਰ, ਜਸਵੀਰ ਕੌਰ ਤੇ ਸਕੂਲ ਦੇ ਅਧਿਆਪਕ ਹਾਜ਼ਰ ਹੋਏ |

Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਹੋਈ ਮਾਪੇ ਅਧਿਆਪਕ ਮੀਟਿੰਗ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਤਾਰਾਗੜ੍ਹ ਬੀ. ਐਸ. ਐਨ. ਐਲ. ਟਾਵਰ ਦਾ ਆਨਲਾਈਨ ਮਾਧਿਅਮ ਰਾਹੀਂ ਉਦਘਾਟਨ <br/>
Ad Position 24