20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਡੋਗਰਾ ਪੈਰਾ ਮੈਡੀਕਲ ਫਾਊਾਡੇਸ਼ਨ ਨੰਗਲ ਬਿਹਾਲਾਂ ਨੇ ਭਗਤ ਸਿੰਘ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 28-09-2025
ਨੰਗਲ ਬਿਹਾਲਾਂ, 27 ਸਤੰਬਰ (ਵਿਨੋਦ ਮਹਾਜਨ)-ਡੋਗਰਾ ਪੈਰਾ ਮੈਡੀਕਲ ਫਾਉਂਡੇਸ਼ਨ ਨੰਗਲ ਬਿਹਾਲਾਂ ਵਲੋਂ ਚੇਅਰਮੈਨ ਡਾਕਟਰ ਰਜੇਸ਼ ਡੋਗਰਾ ਦੀ ਅਗਵਾਈ ਹੇਠ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ | ਇਸ ਮੌਕੇ ਹਾਜ਼ਰ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਨੂੰ ਫੁੱਲ ਮਾਲਾ ਭੇਟ ਕਰਨ ਉਪਰੰਤ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੀਵਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਰਜੇਸ਼ ਡੋਗਰਾ ਨੇ ਦੱਸਿਆ ਕਿ ਉਨ੍ਹਾਂ ਦਾ ਜਨਮ 28 ਸਤੰਬਰ 1907 ਨੂੰ ਲਾਇਲਪੁਰ ਦੇ ਪਿੰਡ ਬੰਗਾ ਵਿਖੇ ਹੋਇਆ, ਜੋਕਿ ਹੁਣ ਪਾਕਿਸਤਾਨ 'ਚ ਹੈ | ਮਾਤਾ ਵਿਦਿਆਵਤੀ ਕੌਰ ਤੇ ਸਰਦਾਰ ਕਿਸ਼ਨ ਸਿੰਘ ਦੇ ਘਰ ਜੰਮੇ ਭਗਤ ਸਿੰਘ ਨੇ ਭਾਰਤ ਦੇਸ਼ ਨੂੰ ਅੰਗਰੇਜ਼ਾਂ ਦੀ ਗ਼ੁਲਾਮੀ ਤੋਂ ਆਜ਼ਾਦ ਕਰਾਉਣ ਲਈ ਕ੍ਰਾਂਤੀਕਾਰੀ ਜੀਵਨ ਅਪਣਾਇਆ | ਉਨ੍ਹਾਂ ਵਲੋਂ ਦਿੱਤੇ ਨਾਅਰੇ ਇਨਕਲਾਬ ਜ਼ਿੰਦਾਬਾਦ ਨੇ ਜਵਾਨਾਂ ਵਿਚ ਜੋਸ਼ ਭਰਨ ਦਾ ਕੰਮ ਕੀਤਾ ਤੇ ਆਜ਼ਾਦੀ ਦਾ ਮੁੱਢ ਬੰਨ੍ਹਣ 'ਚ ਵੱਡੀ ਭੂਮਿਕਾ ਨਿਭਾਈ | ਇਸ ਮੌਕੇ ਹਰਪ੍ਰੀਤ ਕੌਰ, ਮੋਨਿਕਾ ਦੇਵੀ, ਰਜਨੀ ਕੌਰ, ਮਨਪ੍ਰੀਤ ਕੌਰ, ਸਿਮਰਨ, ਪ੍ਰਦੀਪ ਸਿੰਘ ਤੇ ਅਨਮੋਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੀ. ਟੀ. ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸਹਾ ਦੇ ਰਾਜਨੀਤੀ ਸ਼ਾਸਤਰ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਅੱਜ ਵੀ ਖੁੱਲ੍ਹੇ ਰਹਿਣਗੇ ਨਿਗਮ ਦੇ ਪ੍ਰਾਪਰਟੀ ਟੈਕਸ ਕਾਊਾਟਰ-ਕਮਿਸ਼ਨਰ
Ad Position 24