ਦਸੂਹਾ, 27 ਸਤੰਬਰ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ. ਏ. ਰਾਜਨੀਤੀ ਸ਼ਾਸਤਰ ਸਮੈਸਟਰ ਚੌਥੇ ਦੇ ਨਤੀਜੇ 'ਚੋਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਐਮ. ਏ. ਚੌਥੇ ਸਮੈਸਟਰ ਦੀ ਵਿਦਿਆਰਥਣ ਲਾਡਵਿੰਦਰ ਕੌਰ ਨੇ 84.93 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ 'ਚ ਤੀਜਾ ਸਥਾਨ ਤੇ ਕਾਲਜ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਾਲਜ ਦੀ ਵਿਦਿਆਰਥਣ ਪਰਵਿੰਦਰ ਕੌਰ ਨੇ 82.12 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਅਤੇ ਕਾਲਜ 'ਚੋਂ ਦੂਸਰਾ ਸਥਾਨ ਅਤੇ ਕਾਮਨੀ ਦੇਵੀ ਨੇ 76.37 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚ ਤੀਸਰਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥਣਾਂ ਦੀ ਇਸ ਸ਼ਾਨਦਾਰ ਸਫਲਤਾ ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰ ਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪ ਗਗਨ ਸਿੰਘ ਗਿੱਲ, ਸਕੱਤਰ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸਕੱਤਰਮਹਿੰਦਰ ਸਿੰਘ, ਕਾਲਜ ਦੇ ਪਿ੍ੰਸੀਪਲ ਡਾ. ਵਰਿੰਦਰ ਕੌਰ, ਡੀਨ ਐਜੂਕੇਸ਼ਨਲ ਇੰਸਟੀਟਿਊਸ਼ਨਜ਼ ਡਾ. ਰੁਪਿੰਦਰ ਕੌਰ ਰੰਧਾਵਾ, ਵਾਈਸ ਪਿ੍ੰ. ਜੋਤੀ ਸੈਣੀ ਤੇ ਸਮੂਹ ਸਟਾਫ਼ ਨੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |