20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸੇਂਟ ਸੋਲਜਰ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 28-09-2025
ਹੁਸ਼ਿਆਰਪੁਰ, 27 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ | ਇਸ ਮੌਕੇ ਪਿ੍ੰ: ਰੁਪਿੰਦਰਜੀਤ ਸਿੰਘ ਤੇ ਸਮੂਹ ਸਟਾਫ਼ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਦਿੱਤੀ ਗਈ, ਉਪਰੰਤ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ | ਪਿ੍ੰਸੀਪਲ ਰੁਪਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਜਿਨ੍ਹਾਂ ਦੇਸ਼ ਨੂੰ ਆਜ਼ਾਦ ਕਰਵਾਉਣ 'ਚ ਆਪਣਾ ਅਹਿਮ ਯੋਗਦਾਨ ਪਾਇਆ | ਉਨ੍ਹਾਂ ਮਹਾਨ ਸ਼ਹੀਦਾਂ 'ਚੋਂ ਸਰਦਾਰ ਭਗਤ ਸਿੰਘ ਇਕ ਹਨ | ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ | ਇਸ ਲਈ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਪੜ੍ਹ-ਲਿਖ ਕੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ ਤੇ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਆਪਣਾ ਜੀਵਨ ਦੇਸ਼ ਦੀ ਤਰੱਕੀ 'ਚ ਲਾਉਣਾ ਚਾਹੀਦਾ ਹੈ | ਇਸ ਮੌਕੇ 11ਵੀਂ ਜਮਾਤ ਦੀ ਵਿਦਿਆਰਥਣ ਪਰਨੀਤ ਕੌਰ ਨੇ ਸ਼ਹੀਦ ਭਗਤ ਸਿੰਘ ਦਾ ਪੋਸਟਰ ਬਣਾ ਕੇ ਪਿ੍ੰ: ਰੁਪਿੰਦਰਜੀਤ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਭੇਟ ਕੀਤਾ | ਇਸ ਮੌਕੇ ਕੁਆਰਡੀਨੇਟਰ ਗੁਰਪ੍ਰੀਤ ਸਿੰਘ ਸਹੋਤਾ, ਡੀ. ਪੀ. ਚੈਂਚਲ ਸਿੰਘ ਸਮੇਤ ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਰਿਹਾ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ 'ਚ ਰਾਤਰੀ ਦੀਵਾਨ ਸਜਾਏ ਅਗਲੀ ਖ਼ਬਰ ਬਿੰਦੂ ਭੂੰਬਲਾ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਲਈ ਕਾਗਜ਼ ਦਾਖਲ ਕਰਵਾਏ
Ad Position 24