20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਗੁਰਦੁਆਰਾ ਸਿੰਘ ਸਭਾ 'ਚ ਰਾਤਰੀ ਦੀਵਾਨ ਸਜਾਏ

Ad Position 21
No active advertisement
ਅਜੀਤ ਡੈਸਕ 28-09-2025
ਬੁੱਲ੍ਹੋਵਾਲ, 27 ਸਤੰਬਰ (ਲੁਗਾਣਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਸਰਬੱਤ ਦੇ ਭਲੇ ਲਈ ਕੀਰਤਨ ਦੇ ਰਾਤਰੀ ਦੀਵਾਨ ਸਜਾਏ ਗਏ | ਜਿਸ 'ਚ ਨਗਰ ਨਿਵਾਸੀ ਸੰਗਤਾਂ ਨੇ ਵੱਡੀ ਗਿਣਤੀ 'ਚ ਗੁਰਮਤਿ ਕੀਰਤਨ ਸਮਾਗਮ ਵਿਚ ਸ਼ਮੂਲੀਅਤ ਕੀਤੀ | ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਇਸ ਸਮਾਗਮ 'ਚ ਸੰਤ ਬਾਬਾ ਮੱਖਣ ਸਿੰਘ ਤੇ ਸੰਤ ਬਲਬੀਰ ਸਿੰਘ ਸ਼ਾਸਤਰੀ ਟੂਟੋਮਜਾਰਾ ਵਾਲਿਆਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਤੇ ਕਥਾ-ਕੀਰਤਨ ਸਰਵਣ ਕਰਵਾਇਆ | ਇਸ ਮੌਕੇ ਪ੍ਰਧਾਨ ਡਾ. ਜਤਿੰਦਰ ਸਿੰਘ, ਨੌਬਲਜੀਤ ਸਿੰਘ, ਬੀਬੀ ਸੁਰਿੰਦਰ ਕੌਰ, ਬੀਬੀ ਅਮਰਜੀਤ ਕੌਰ, ਸੁਰਜੀਤ ਸਿੰਘ ਖ਼ਾਲਸਾ, ਗਿਆਨੀ ਅਰੁਣਦੀਪ ਸਿੰਘ, ਮਨਿੰਦਰ ਸਿੰਘ ਤੇ ਹੋਰ ਸੰਗਤਾਂ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਕਹਾਰਪੁਰ ਦੇ 41 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ <br/>
Ad Position 24