ਮਾਹਿਲਪੁਰ, 27 ਸਤੰਬਰ (ਰਜਿੰਦਰ ਸਿੰਘ)-ਬੱਚਿਆਂ ਦੇ ਸਿਹਤ ਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਐਸ. ਐਮ. ਓ. ਮਾਹਿਲਪੁਰ ਡਾ. ਜਸਵੰਤ ਸਿੰਘ ਥਿੰਦ ਦੀ ਅਗਵਾਈ ਹੇਠ ਅਪਥਾਲਮਿਕ ਅਫ਼ਸਰ ਪਰਮਿੰਦਰ ਸਿੰਘ ਨੇ ਸਰਕਾਰੀ ਮਿਡਲ ਸਕੂਲ ਕਹਾਰਪੁਰ ਦੇ ਇੰਚਾਰਜ ਬਲਵਿੰਦਰ ਸਿੰਘ ਦੀ ਹਾਜ਼ਰੀ 'ਚ ਸਕੂਲ ਦੇ ਕਰੀਬ 41 ਬੱਚਿਆ ਦੀਆ ਅੱਖਾਂ ਦਾ ਚੈੱਕਅਪ ਕਰਨ ਉਪਰੰਤ 9 ਬੱਚੇ ਨਜ਼ਰ ਕਮਜ਼ੋਰ ਪਾਏ ਗਏ, ਜਿਨ੍ਹਾਂ ਨੂੰ ਐਨਕਾਂ ਦੇ ਨੰਬਰ ਦਿੱਤੇ | ਇਸ ਮੌਕੇ ਅਪਥਾਲਮਿਕ ਅਫ਼ਸਰ ਪਰਮਿੰਦਰ ਸਿੰਘ ਨੇ ਬੱਚਿਆ ਨੂੰ ਅੱਖਾਂ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਗਗਨਦੀਪ ਸਿੰਘ ਸੈਦਪੁਰ, ਰਾਜਦੀਪ ਸਿੰਘ, ਕਰਨੈਲ ਸਿੰਘ, ਗੁਰਪ੍ਰੀਤ ਕੌਰ ਸਮੇਤ ਸਕੂਲ ਦੇ ਬੱਚੇ ਹਾਜ਼ਰ ਸਨ |