20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ 'ਚ ਸ਼ਾਕਸੀ ਨੇ ਜਿੱਤਿਆ ਸੋਨ ਤਗਮਾ

Ad Position 21
No active advertisement
ਅਜੀਤ ਡੈਸਕ 28-09-2025
ਗੜ੍ਹਸ਼ੰਕਰ, 27 ਸਤੰਬਰ (ਧਾਲੀਵਾਲ)-ਸਰਕਾਰੀ ਕਾਲਜ ਟਾਂਡਾ ਵਿਖੇ ਹੋਈ 69ਵੀਂ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ 'ਚ ਸਰਕਾਰੀ ਹਾਈ ਸਕੂਲ ਮਹਿਤਾਬਪੁਰ ਦੀ ਖਿਡਾਰਨ ਸ਼ਾਕਸੀ ਨੇ ਅੰਡਰ 14 ਸਾਲ ਵਰਗ ਦੇ ਉੱਚੀ ਛਾਲ ਮੁਕਾਬਲੇ 'ਚ ਸੋਨ ਤਗਮਾ ਜਿੱਤਿਆ ਹੈ | ਸਕੂਲ ਦੇ ਮੁੱਖ ਅਧਿਆਪਕ ਪਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਸ਼ਾਕਸੀ ਦੀ ਇਸ ਪ੍ਰਾਪਤੀ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ ਹੈ | ਮੁੱਖ ਅਧਿਆਪਕ ਪਲਵਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਇਸ ਪ੍ਰਾਪਤੀ ਲਈ ਸ਼ਾਕਸੀ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਰਾਜ ਪੱਧਰੀ ਖੇਡਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜ਼ੇਰੇ ਇਲਾਜ ਵਿਦਿਆਰਥੀ ਦੀ ਸਕੂਲ ਸਟਾਫ਼ ਨੇ ਕੀਤੀ ਆਰਥਿਕ ਮਦਦ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਕਹਾਰਪੁਰ ਦੇ 41 ਬੱਚਿਆਂ ਦੀਆਂ ਅੱਖਾਂ ਦੀ ਜਾਂਚ
Ad Position 24