ਹਰਿਆਣਾ, 27 ਸਤੰਬਰ (ਹਰਮੇਲ ਸਿੰਘ ਖੱਖ)-ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ, ਸੰਤ ਬਾਬਾ ਸੁੰਦਰ ਸਿੰਘ ਜੀ ਨੇਤਰਹੀਨ ਬਿਰਧ ਆਸ਼ਰਮ ਹਰਿਆਣਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਸਭਾ, ਜੀ. ਐਨ. ਏ. ਗਰੁੱਪ ਮੇਹਟੀਆਣਾ ਤੇ ਸੰਤ ਬਾਬਾ ਸੁੰਦਰ ਸਿੰਘ ਜੀ ਨੇਤਰਹੀਨ ਬਿਰਧ ਆਸ਼ਰਮ ਟਰੱਸਟ ਹਰਿਆਣਾ ਦੇ ਸਮੂਹ ਸੇਵਾਦਾਰਾਂ ਵਲੋਂ ਸੰਤ ਬਾਬਾ ਬਲਵੀਰ ਸਿੰਘ ਖ਼ਾਲਸਾ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ, ਭਾਈ ਘਨੱਈਆ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ, ਜਿਸ 'ਚ ਭਾਈ ਬਲਵੀਰ ਸਿੰਘ ਕਮਲ ਗੰਭੋਵਾਲ ਤੇ ਬਿਰਧ ਆਸ਼ਰਮ ਦੇ ਬੱਚਿਆਂ ਨੇ ਆਈ ਸੰਗਤ ਨੂੰ ਕੀਰਤਨ ਨਾਲ ਨਿਹਾਲ ਕੀਤਾ | ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ ਖ਼ਾਲਸਾ ਨੇ ਕਿਹਾ ਕਿ ਬਿਰਧ ਆਸ਼ਰਮ ਹਰਿਆਣਾ ਵਿਖੇ ਵੱਖ-ਵੱਖ ਸਮੇਂ 'ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਜਾ ਸਕੇ | ਉਨ੍ਹਾਂ ਕਿਹਾ ਕਿ ਅੱਜ ਸਮਾਜ ਅੰਦਰ ਨਸ਼ਿਆਂ ਦਾ ਵਰਤਾਰਾ ਬਹੁਤ ਹੀ ਵੱਧ ਗਿਆ ਹੈ, ਜਿਸ ਲਈ ਅੱਜ ਹਰ ਇਕ ਮਾਂ ਬਾਪ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਗੁਰਬਾਣੀ ਦੇ ਨਾਲ ਜੋੜਨ ਤਾਂ ਹੀ ਬੱਚੇ ਨਸ਼ਿਆਂ ਜਿਹੀ ਮਾੜੀ ਅਲਾਮਤ ਤੋਂ ਬਚ ਸਕਣਗੇ | ਇਸ ਮੌਕੇ ਗੁਰਦਿਆਲ ਸਿੰਘ ਧਾਮੀ ਕੈਲੋਂ, ਬਾਬਾ ਜਰਨੈਲ ਸਿੰਘ, ਸਰੂਪ ਸਿੰਘ, ਉਂਕਾਰ ਸਿੰਘ ਧਾਮੀ, ਕੈਪਟਨ ਨਿਰਦੇਸ਼ ਸਿੰਘ, ਬਿੱਕਰ ਸਿੰਘ ਗਿੱਲ ਸ਼ੇਰਪੁਰ, ਆਤਮਾ ਸਿੰਘ, ਅਮਰਜੀਤ ਸਿੰਘ ਬਾਵਾ, ਦਿਲਾਵਰ ਸਿੰਘ, ਅਜੀਤ ਸਿੰਘ, ਦਲਜੀਤ ਸਿੰਘ, ਅੰਮਿ੍ਤਪਾਲ ਸਿੰਘ, ਤਜਿੰਦਰ ਸਿੰਘ, ਬਲਵਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਗੁਰਦੀਪ ਸਿੰਘ, ਬਲਵੰਤ ਸਿੰਘ, ਜਤਿੰਦਰ ਸਿੰਘ, ਅਵਤਾਰ ਸਿੰਘ, ਨਿਰਮਲ ਸਿੰਘ ਤੇ ਹੋਰ ਹਾਜ਼ਰ ਸਨ |