20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕੋਆਪ੍ਰੇਟਿਵ ਸਹਿਕਾਰੀ ਸਭਾ ਬਲਾਕ ਦਸੂਹਾ ਦੀ ਸਰਬ ਸੰਮਤੀ ਨਾਲ ਚੋਣ

Ad Position 21
No active advertisement
ਅਜੀਤ ਡੈਸਕ 28-09-2025
ਦਸੂਹਾ, 27 ਸਤੰਬਰ (ਭੁੱਲਰ)-ਦਸੂਹਾ ਬਲਾਕ ਦੇ ਸਮੂਹ ਸਕੱਤਰਾਂ ਦੀ ਕੋਆਪ੍ਰੇਟਿਵ ਸਹਿਕਾਰੀ ਸਭਾਵਾਂ ਬਲਾਕ ਪ੍ਰਧਾਨਗੀ ਦੀ ਮੀਟਿੰਗ ਬੁਲਾਈ ਗਈ ਸੀ, ਜਿਸ 'ਚ ਬਲਾਕ ਦਸੂਹਾ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ਸਤਵੰਤ ਸਿੰਘ ਸਦਰਪੁਰ ਨੂੰ ਦਸੂਹਾ ਬਲਾਕ ਦਾ ਪ੍ਰਧਾਨ ਚੁਣਿਆ ਗਿਆ | ਇਸ ਦੇ ਨਾਲ ਵਾਈਸ ਪ੍ਰਧਾਨ ਜਗਦੀਪ ਸਿੰਘ ਪਵੇਂ ਤੇ ਅਮਨਦੀਪ ਸਿੰਘ ਜਲੋਟਾ ਨੂੰ ਜਰਨਲ ਸਕੱਤਰ ਨਿਯੁਕਤ ਕੀਤਾ | ਇਸ ਮੌਕੇ ਹਾਜ਼ਰ 19 ਸਕੱਤਰ 'ਚੋਂ 11 ਸਕੱਤਰ ਨੇ ਸਤਵੰਤ ਸਿੰਘ ਦੇ ਨਾਂਅ 'ਤੇ ਮੋਹਰ ਲਗਾ ਕੇ ਪ੍ਰਧਾਨ ਨਿਯੁਕਤ ਕੀਤਾ | ਇਸ ਮੌਕੇ ਸਤਵੰਤ ਸਿੰਘ ਨੇ ਦੱਸਿਆ ਕਿ ਅਸੀਂ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਾਂਗੇ ਤੇ ਸਾਰੇ ਸਕੱਤਰਾਂ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ | ਇਸ ਮੌਕੇ ਸਮੂਹ ਮੈਂਬਰਾਂ ਨੇ ਨਵੇਂ ਪ੍ਰਧਾਨ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਟਿਨੀ ਟੋਟਸ ਕਿੰਡਰ ਗਾਰਟਨ ਸਕੂਲ ਵਲੋਂ ਹੜ੍ਹ ਪੀੜਤਾਂ ਲਈ 27 ਹਜ਼ਾਰ ਦਾ ਸਹਿਯੋਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹੜ੍ਹ ਪੀੜਤਾਂ ਲਈ ਵੱਖ-ਵੱਖ ਪਿੰਡਾਂ 'ਚ ਕੀਤੀ ਉਗਰਾਹੀ
Ad Position 24