20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕੇਂਦਰੀ ਮੰਤਰੀ ਸਾਵਿਤ੍ਰੀ ਠਾਕੁਰ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ-ਸੇਠੂ

Ad Position 21
No active advertisement
ਅਜੀਤ ਡੈਸਕ 28-09-2025
ਮੁਕੇਰੀਆਂ, 27 ਸਤੰਬਰ (ਰਾਮਗੜ੍ਹੀਆ)-ਕੇਂਦਰੀ ਮਹਿਲਾ ਤੇ ਬਾਲ ਵਿਕਾਸ ਰਾਜ ਮੰਤਰੀ ਸਾਵਿਤ੍ਰੀ ਠਾਕੁਰ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ 28 ਤੇ 29 ਸਤੰਬਰ ਦੌਰਾ ਕਰ ਰਹੇ ਹਨ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਨੇ ਦੱਸਿਆ ਕਿ ਕੇਂਦਰੀ ਰਾਜ ਮੰਤਰੀ ਸਾਵਿਤ੍ਰੀ ਠਾਕੁਰ ਹਲਕਾ ਮੁਕੇਰੀਆਂ 'ਚ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਇਸ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਭਾਰਤ ਸਰਕਾਰ ਨੂੰ ਸੌਂਪਣਗੇ | ਉਨ੍ਹਾਂ ਕਿਹਾ ਕੇਂਦਰ ਸਰਕਾਰ ਪੰਜਾਬ 'ਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਤਿਆਰ ਹੈ, ਜਿਸ ਲਈ ਕੇਂਦਰ ਸਰਕਾਰ ਦੇ ਮੰਤਰੀਆਂ ਦੀ ਡਿਊਟੀ ਵੱਖ-ਵੱਖ ਹਲਕਿਆਂ ਵਿਚ ਲਗਾਈ ਗਈ ਹੈ ਤਾਂ ਜੋ ਨੁਕਸਾਨ ਦੀ ਸਹੀ ਹੱਦ ਦਾ ਪਤਾ ਲਗਾਇਆ ਜਾ ਸਕੇ ਤੇ ਲੋਕਾਂ ਨੂੰ ਸਹੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਇਕੋਤਰੀ ਸਮਾਗਮ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ <br/> ਅਗਲੀ ਖ਼ਬਰ 'ਆਪ' ਵਲੋਂ ਸੰਤੋਖ ਕੁਮਾਰ ਤੋਖੀ ਐਸ. ਸੀ. ਵਿੰਗ ਦਸੂਹਾ ਦਾ ਇੰਚਾਰਜ ਨਿਯੁਕਤ
Ad Position 24