20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਇਕੋਤਰੀ ਸਮਾਗਮ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ <br/>

Ad Position 21
No active advertisement
ਸੰਤ ਬਾਬਾ ਗੁਰਦਿਆਲ ਸਿੰਘ ਕੀਰਤਨ ਉਪਰੰਤ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ | ਤਸਵੀਰਾਂ : ਦੀਪਕ ਬਹਿਲ <br/> 28-09-2025
ਟਾਂਡਾ ਉੜਮੁੜ, 27 ਸਤੰਬਰ (ਦੀਪਕ ਬਹਿਲ)-ਵਿਸ਼ਵ ਪ੍ਰਸਿੱਧ ਅੰਮਿ੍ਤ ਰੂਪੀ ਮਹਾ ਕੁੰਭ ਦੇ ਚੱਲਦਿਆਂ ਇਕੋਤਰੀ ਸਮਾਗਮ ਮੌਕੇ ਜਿਥੇ ਸੰਤ ਬਾਬਾ ਗੁਰਦਿਆਲ ਸਿੰਘ ਤੇ ਹੋਰ ਸੰਤ ਮਹਾਂਪੁਰਸ਼ਾਂ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜ ਰਹੇ ਹਨ ਉਥੇ ਹੀ ਪੰਥਕ ਸ਼ਖ਼ਸੀਅਤਾਂ ਦੇ ਨਾਲ-ਨਾਲ ਸਿਆਸੀ ਤੇ ਹਰ ਵਰਗ ਦੇ ਆਗੂ ਇਕੋਤਰੀ ਲੜੀ ਵਿਚ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ | ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਦਿਆਂ ਸੰਤ ਬਾਬਾ ਗੁਰਦਿਆਲ ਸਿੰਘ ਹੂਰਾਂ ਨੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਜੋੜਦੇ ਹੋਏ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸਮੂਹ ਕਾਇਨਾਤ ਦੀ ਇੱਜ਼ਤ ਤੇ ਅਣਖ ਦੇ ਰਖਵਾਲੇ ਸਨ ਜਿਨ੍ਹਾਂ ਦੀ ਬਾਣੀ ਨੇ ਸ਼ਾਂਤੀ, ਤਿਆਗ ਤੇ ਨਿਰਭੈਤਾ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਵਿਸ਼ਵ ਇਤਿਹਾਸ 'ਚ ਵਿਲੱਖਣ ਹੈ | ਅੱਜ ਇਸ ਇਕੋਤਰੀ ਲੜੀ ਦੌਰਾਨ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਉਥੇ ਹੀ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ, ਸਾਬਕਾ ਚੇਅਰਮੈਨ ਹਰਮੀਤ ਸਿੰਘ ਅÏਲਖ, ਸੁਖਵਿੰਦਰ ਸਿੰਘ ਮੂਨਕ, ਬਿਕਰਮਜੀਤ ਸਿੰਘ ਲਾਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤੀ ਨਵੇਂ ਸੈਸ਼ਨ ਦੀ ਸ਼ੁਰੂਆਤ <br/> ਅਗਲੀ ਖ਼ਬਰ ਕੇਂਦਰੀ ਮੰਤਰੀ ਸਾਵਿਤ੍ਰੀ ਠਾਕੁਰ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ-ਸੇਠੂ
Ad Position 24