ਦਸੂਹਾ, 27 ਸਤੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਕਾਰਜਕਾਰੀ ਪਿ੍ੰਸੀਪਲ ਸੰਦੀਪ ਕੌਰ ਬੋਸਕੀ ਦੀ ਦੇਖ-ਰੇਖ ਵਿਚ 'ਚ ਨਵੇਂ ਸੈਸ਼ਨ ਦੇ ਆਰੰਭ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਸ਼ੁੱਭ ਆਰੰਭ ਕਰਵਾਇਆ, ਜਿਸ ਦਾ ਮੁੱਖ ਮਨੋਰਥ ਵਿਦਿਆਰਥੀਆਂ ਦੀ ਸਿੱਖਿਆ ਦੇ ਖੇਤਰ 'ਚ ਚੜ੍ਹਦੀ ਕਲਾ 'ਚ ਰਹਿਣਾ, ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਨਾ ਤੇ ਨਵੇਂ ਸੈਸ਼ਨ ਦੇ ਆਰੰਭ ਲਈ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨਾ ਸੀ | ਇਸ ਮੌਕੇ ਅਸਿਸਟੈਂਟ ਪ੍ਰੋਫ਼ੈਸਰ ਸੀਮਾ ਰਾਣੀ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਡਿਗਰੀ ਕਾਲਜ ਦੇ ਸੰਗੀਤ ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਅਵਤਾਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਸ਼ਬਦ ਕੀਰਤਨ ਸਰਵਣ ਕਰਵਾਇਆ | ਕਾਲਜ ਦੇ ਮੈਟਰ ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਬੱਚਿਆਂ ਨੂੰ ਸੰਬੋਧਿਤ ਕੀਤਾ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਟਰੱਸਟ ਦੇ ਮੈਨੇਜਰ ਗੁਰਪ੍ਰੀਤ ਸਿੰਘ ਚੀਮਾ ਨੇ ਬੱਚਿਆਂ ਨੂੰ ਇਸ ਮੌਕੇ ਸ਼ੁੱਭਕਾਮਨਾ ਦਿੱਤੀਆਂ | ਇਸ ਮੌਕੇ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦੇ ਪ੍ਰਧਾਨ ਜਸਵੀਰ ਸਿੰਘ ਰੰਧਾਵਾ, ਵਾਈਸ ਪ੍ਰਧਾਨ ਅਜਮੇਰ ਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਡਿਪਟੀ ਮੈਨੇਜਰ ਦੀਪ ਗਗਨ ਸਿੰਘ ਗਿੱਲ, ਸਕੱਤਰ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸਕੱਤਰ ਮਹਿੰਦਰ ਸਿੰਘ ਸ਼ਰੀਹਪੁਰ ਅਤੇ ਟਰੱਸਟ ਦੇ ਡੀਨ ਡਾ. ਰੁਪਿੰਦਰ ਕੌਰ ਰੰਧਾਵਾ, ਜੀ. ਟੀ. ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਪਿ੍ੰਸੀਪਲ ਡਾ. ਵਰਿੰਦਰ ਕੌਰ, ਜੀ. ਟੀ. ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ, ਜੀ. ਟੀ. ਬੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਕਾਰਜਕਾਰੀ ਪਿ੍ੰਸੀਪਲ ਸੰਦੀਪ ਕੌਰ ਬੋਸਕੀ, ਸਮੂਹ ਸਟਾਫ਼ ਤੇ ਕਾਲਜ ਦੇ ਵਿਦਿਆਰਥੀ ਮੌਜੂਦ ਸਨ | ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ, ਜਿਸ ਦੀ ਸੇਵਾ ਕਾਲਜ ਦੇ ਵਿਦਿਆਰਥੀਆਂ ਵਲੋਂ ਨਿਭਾਈ ਗਈ |