20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਡੇਰਾ ਸ਼ਹੀਦ ਸਿੰਘਾਂ ਦਸਮੇਸ਼ ਨਗਰ 'ਚ ਗੁਰਮਤਿ ਸਮਾਗਮ ਨਿਰੰਤਰ ਜਾਰੀ

Ad Position 21
No active advertisement
ਅਜੀਤ ਡੈਸਕ 28-09-2025
ਹੁਸ਼ਿਆਰਪੁਰ, 27 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼ਹੀਦ ਬਾਬਾ ਦੀਪ ਸਿੰਘ ਦੇ ਅਸਥਾਨ ਡੇਰਾ ਸ਼ਹੀਦ ਸਿੰਘਾਂ ਦਸਮੇਸ਼ ਨਗਰ ਡਗਾਣਾ ਰੋਡ ਵਿਖੇ ਸ਼ਹੀਦ ਸਿੰਘਾਂ ਦੀ ਯਾਦ ਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਦੇ ਚੱਲਦਿਆਂ ਗੁਰਮਤਿ ਸਮਾਗਮਾਂ ਦੀ ਲੜੀ ਡੇਰੇ ਦੇ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਹੈ | ਜਿਸ 'ਚ ਰੋਜ਼ਾਨਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ | ਇਸ ਸੰਬੰਧੀ ਅਵਤਾਰ ਸਿੰਘ ਤੇ ਹੋਰ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਸਮਾਗਮ ਰੋਜ਼ਾਨਾ ਦੁਪਹਿਰ 12 ਵਜੇ ਤੱਕ ਸ਼ਾਮ 4 ਵਜੇ ਤੱਕ ਕਰਵਾਏ ਜਾਂਦੇ ਹਨ ਜਿਨ੍ਹਾਂ 'ਚ ਪੰਜ ਸ੍ਰੀ ਜਪੁਜੀ ਸਾਹਿਬ ਦੇ ਪਾਠ, ਪੰਜ ਸ੍ਰੀ ਚੌਪਈ ਸਾਹਿਬ ਦੇ ਪਾਠ ਤੇ 1 ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕਰਨ ਉਪਰੰਤ ਕੀਰਤਨ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਪੰਥ ਪ੍ਰਸਿੱਧ ਰਾਗੀ, ਢਾਡੀ ਜਥੇ, ਸੰਤ ਮਹਾਂਪੁਰਸ਼ ਤੇ ਪ੍ਰਚਾਰਕ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਦੇ ਹਨ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਨੂੰ ਬੈਚਲਰ ਆਫ਼ ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ਕੋਰਸ ਲਈ ਮਿਲੀ ਮਨਜ਼ੂਰੀ <br/> ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤੀ ਨਵੇਂ ਸੈਸ਼ਨ ਦੀ ਸ਼ੁਰੂਆਤ <br/>
Ad Position 24