20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਇਕੋ ਸਮੇਂ ਵੱਖ-ਵੱਖ ਕੰਮਾਂ 'ਚ ਉਲਝਾਉਣਾ ਨਿੰਦਣਯੋਗ-ਆਗੂ <br/>

Ad Position 21
No active advertisement
ਅਜੀਤ ਡੈਸਕ 28-09-2025
ਹੁਸ਼ਿਆਰਪੁਰ, 27 ਸਤੰਬਰ (ਨਰਿੰਦਰ ਸਿੰਘ ਬੱਡਲਾ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ. ਟੀ. ਐੱਫ਼.) ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਸੂਬਾ ਸਕੱਤਰ ਮਹਿੰਦਰ ਕੌੜਿਆਵਾਲੀ, ਸੰਯੁਕਤ ਸਕੱਤਰ ਮੁਕੇਸ਼ ਕੁਮਾਰ, ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ਜਨਰਲ ਸਕੱਤਰ ਇੰਦਰ ਸੁਖਦੀਪ ਸਿੰਘ ਓਢਰਾ ਤੇ ਵਿੱਤ ਸਕੱਤਰ ਮਨਜੀਤ ਸਿੰਘ ਦਸੂਹਾ ਨੇ ਸਿੱਖਿਆ ਵਿਭਾਗ ਵਲੋਂ ਬਿਨਾਂ ਕੋਈ ਵਿੱਦਿਅਕ ਕੈਲੰਡਰ ਬਣਾਏ ਅਧਿਆਪਕਾਂ ਨੂੰ ਇਕੋ ਸਮੇਂ ਵੱਖ-ਵੱਖ ਕੰਮਾਂ 'ਚ ਉਲਝਾਉਣ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ 'ਚ ਸੂਬੇ ਦੇ ਸਕੂਲਾਂ 'ਚ ਸਤੰਬਰ ਮਹੀਨੇ ਦੀਆਂ ਟਰਮ ਪ੍ਰੀਖਿਆਵਾਂ ਚੱਲ ਰਹੀਆਂ ਹਨ, ਜੋ ਕਿ ਅਗਲੇ ਹਫ਼ਤੇ ਤੱਕ ਚੱਲਣਗੀਆਂ ਅਤੇ ਸੋਮਵਾਰ ਤੋਂ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਸ਼ੁਰੂ ਹੋ ਰਹੀਆਂ ਹਨ | ਸਿੱਖਿਆ ਵਿਭਾਗ ਨੇ ਜਿਨ੍ਹਾਂ ਦਿਨਾਂ 'ਚ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਕਰਵਾਉਣ ਦੇ ਹੁਕਮ ਦਿੱਤੇ ਸਨ, ਹੁਣ ਉਨ੍ਹਾਂ ਦਿਨਾਂ 'ਚ ਹੀ ਹੁਣ ਸਕੂਲਾਂ 'ਚ ਨਵੀਆਂ ਬਣੀਆਂ ਸਕੂਲ ਮੈਨੇਜਮੈਂਟ ਕਮੇਟੀਆਂ (ਐੱਸ. ਐੱਮ. ਸੀ.) ਦੀਆਂ ਟ੍ਰੇਨਿੰਗਾਂ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ | ਡੀ. ਟੀ. ਐਫ. ਹੁਸ਼ਿਆਰਪੁਰ ਦੇ ਆਗੂਆਂ ਬਲਜੀਤ ਸਿੰਘ ਮਹਿਮੋਵਾਲ, ਪ੍ਰਵੀਨ ਸ਼ੇਰਪੁਰ, ਨੰਦ ਰਾਮ ਅਤੇ ਅਸ਼ਨੀ ਕੁਮਾਰ ਨੇ ਕਿਹਾ ਕਿ ਸਰਕਾਰ ਸੂਬੇ ਦੀ ਸਿੱਖਿਆ ਨੂੰ ਲੈ ਕੇ ਜ਼ਰਾ ਵੀ ਗੰਭੀਰ ਨਹੀਂ ਹੈ, ਜਿਸ ਦੀ ਤਾਜ਼ਾ ਮਿਸਾਲ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ 'ਤੇ ਇਕੋ ਸਮੇਂ ਕਈ ਕੰਮ ਥੋਪਣਾ ਹੈ | ਉਨ੍ਹਾਂ ਮੰਗ ਕੀਤੀ ਕਿ ਸੂਬੇ ਦੇ ਸਕੂਲਾਂ ਦਾ ਵਿੱਦਿਅਕ ਤੇ ਖੇਡ ਕੈਲੰਡਰ ਹਰ ਵਰ੍ਹੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸਮੇਂ ਹੀ ਬਣ ਕੇ ਜਾਰੀ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਅਧਿਆਪਕ ਅਤੇ ਵਿਦਿਆਰਥੀ ਅਜਿਹੀਆਂ ਘੰੁਮਣ-ਘੇਰੀਆਂ 'ਚ ਨਾ ਪੈਣ |

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਪਹਿਲੀ ਨੂੰ ਅਗਲੀ ਖ਼ਬਰ ਡੀ. ਏ. ਵੀ. ਕਾਲਜ ਨੂੰ ਬੈਚਲਰ ਆਫ਼ ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ਕੋਰਸ ਲਈ ਮਿਲੀ ਮਨਜ਼ੂਰੀ <br/>
Ad Position 24