ਬੀਣੇਵਾਲ, 27 ਸਤੰਬਰ (ਬੈਜ ਚੌਧਰੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਤੇ ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਸਾਂਝੇ ਸੱਦੇ 'ਤੇ ਐਨ. ਪੀ. ਐਸ. ਪੀੜਤ ਕਰਮਚਾਰੀ 1 ਅਕਤੂਬਰ ਨੂੰ ਜ਼ਿਲ੍ਹਾ ਹੈੱਡਕੁਆਟਰ 'ਤੇ ਹੁਸ਼ਿਆਰਪੁਰ 'ਚ ਭੁੱਖ ਹੜਤਾਲ 'ਤੇ ਬੈਠਣਗੇ ਤੇ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦਾ ਰੋਸ ਪ੍ਰਦਰਸ਼ਨ ਕਰਨਗੇ | ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਗੌਰਮਿੰਟ ਟੀਚਰ ਯੂਨੀਅਨ ਗੜ੍ਹਸ਼ੰਕਰ ਬਲਾਕ-2 ਦੇ ਪ੍ਰਧਾਨ ਅਸ਼ਵਨੀ ਰਾਣਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ 'ਚ ਮੁਲਾਜ਼ਮ ਜਥੇਬੰਦੀਆਂ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕਰਨਗੀਆਂ | ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਬਲਾਕ ਪ੍ਰਧਾਨ ਸਤ ਪਾਲ ਮਿਨਹਾਸ, ਪਰਮਿੰਦਰ ਪੱਖੋਵਾਲ, ਅਜੇ ਰਾਣਾ, ਨਰੇਸ਼ ਕੁਮਾਰ, ਮਨੋਜ ਸ਼ਰਮਾ, ਨਿਤਿਨ ਸੁਮਨ, ਰਾਜੇਸ਼ ਹੰਸ, ਜਸਵੀਰ ਸਿੰਘ, ਸਰਬਜੀਤ ਸਿੰਘ ਸਾਬੀ ਤੇ ਬਲਜੀਤ ਸਿੰਘ ਆਦਿ ਹਾਜ਼ਰ ਸਨ |