ਹੁਸ਼ਿਆਰਪੁਰ, 27 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਇਲਾਕੇ ਦੀਆਂ ਸਹਿਯੋਗੀ ਸਭਾਵਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ 35ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 11 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ 'ਚ ਸ਼ਾਮ 5 ਵਜੇ ਤੋਂ ਅੰਮਿ੍ਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵ: ਅਜਵਿੰਦਰ ਸਿੰਘ ਵਲੋਂ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ 'ਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਸਕਰਾਲਾ, ਪਿੰਡ ਬੱਸੀ ਮਰੂਫ ਤੇ ਪਿੰਡ ਸਹਿਜੋਵਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ 'ਚ ਭਾਈ ਹਰਭਜਨ ਸਿੰਘ ਸੋਤਲਾ, ਭਾਈ ਸਤਿੰਦਰ ਸਿੰਘ ਆਲਮ, ਭਾਈ ਘਰਜੋਤ ਸਿੰਘ ਖ਼ਾਲਸਾ, ਬਾਬਾ ਜਸਵਿੰਦਰ ਸਿੰਘ ਬਡਿਆਲ, ਭਾਈ ਕੁਲਵਿੰਦਰ ਸਿੰਘ ਕੰਗਮਾਈ ਅਤੇ ਬੀਬੀ ਮਨਦੀਪ ਕੌਰ, ਬੀਬੀ ਹਰਦੀਪ ਕੌਰ ਸ਼ਾਮਚੁਰਾਸੀ ਵਾਲਿਆਂ ਦੇ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਗਿਆਨੀ ਜਸਵਿੰਦਰ ਸਿੰਘ ਪਰਮਾਰ ਨੇ ਸਮੂਹ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ 11 ਅਕਤੂਬਰ ਨੂੰ ਕਰਵਾਏ ਜਾ ਰਹੇ ਕੀਰਤਨ ਦਰਬਾਰ 'ਚ ਹਾਜ਼ਰੀਆਂ ਲਗਵਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਸੇਵਾਦਾਰਾਂ ਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ | ਸੁਸਾਇਟੀ ਵਲੋਂ ਧਾਰਮਿਕ ਲਿਟਰੇਚਰ ਤੇ ਕੈਲੰਡਰ ਵੀ ਸੰਗਤਾਂ 'ਚ ਵੰਡੇ ਗਏ | ਇਸ ਮੌਕੇ ਭਾਈ ਪੂਰਨ ਸਿੰਘ, ਭਾਈ ਲਖਬੀਰ ਸਿੰਘ, ਭਾਈ ਪਰਗਟ ਸਿੰਘ, ਭਾਈ ਬਲਵੀਰ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਗੁਰਮੁਖ ਸਿੰਘ, ਭਾਈ ਜਸਵੀਰ ਸਿੰਘ, ਬੀਬੀ ਜਸਵਿੰਦਰ ਕੌਰ, ਬੀਬੀ ਕੁਲਦੀਪ ਕੌਰ, ਬੀਬੀ ਮਨਜੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਹਰਦੀਪ ਕੌਰ, ਪਰਮਜੀਤ ਕੌਰ, ਬੀਬੀ ਕਰਮਪਾਲ ਕੌਰ, ਬੀਬੀ ਕੁਲਵੰਤ ਕੌਰ, ਸ੍ਰੀ ਗੁਰੂ ਰਵਿਦਾਸ ਸਭਾ ਦੇ ਸਮੂਹ ਮੈਂਬਰ, ਮੋਹਨ ਸਿੰਘ, ਮਹਿੰਦਰ ਕੁਮਾਰ, ਅਜੀਤ ਸਿੰਘ, ਤਰਲੋਚਨ ਸਿੰਘ, ਗੁਰਦੇਵ ਸਿੰਘ, ਗੁਰਦਰਸ਼ਨ ਸਿੰਘ, ਮੁਖ਼ਤਿਆਰ ਸਿੰਘ, ਅਮਰਜੀਤ ਸਿੰਘ, ਅੰਮਿ੍ਤਪਾਲ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਰਾਜ ਕੁਮਾਰ, ਰਾਮ ਚੰਦ, ਕਮਲਜੀਤ ਸਿੰਘ, ਪ੍ਰਧਾਨ ਭਾਈ ਨਿਰਮਲ ਸਿੰਘ, ਗੁਰਮੇਲ ਸਿੰਘ, ਸਲਿੰਦਰ ਸਿੰਘ, ਜੋਗਿੰਦਰ ਸਿੰਘ ਹਰਗੜ੍ਹ ਅਤੇ ਸੁਖਮਨੀ ਸਾਹਿਬ ਬੀਬੀਆਂ ਦੇ ਜਥੇ ਸਮੇਤ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |