22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਦੁਸਹਿਰਾ ਗਰਾਊਾਡ 'ਚ ਬਿਨਾਂ ਲਾਇਸੈਂਸ ਪਟਾਕੇ ਵੇਚਣ ਵਾਲੀਆਂ ਦੁਕਾਨਾਂ ਨੂੰ ਕਰਵਾਇਆ ਬੰਦ

Ad Position 21
No active advertisement
ਅਜੀਤ ਡੈਸਕ 19-10-2025
ਹੁਸ਼ਿਆਰਪੁਰ, 18 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪ੍ਰਸ਼ਾਸਨ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਸਥਾਨਕ ਦੁਸਹਿਰਾ ਗਰਾਊਾਡ 'ਚ ਅਲਾਟ ਕੀਤੇ ਲਾਇਸੈਂਸ ਵਾਲੀਆਂ ਦੁਕਾਨਾਂ ਤੋਂ ਇਲਾਵਾ ਵੀ ਵੱਡੀ ਪੱਧਰ 'ਤੇ ਬਿਨਾਂ ਮਨਜ਼ੂਰੀ ਦੇ ਪਟਾਕੇ ਵੇਚਣ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਗਈ ਤੇ ਦੁਕਾਨਾਂ ਨੂੰ ਤੁਰੰਤ ਬੰਦ ਕਰਵਾਇਆ | ਜਾਣਕਾਰੀ ਦਿੰਦਿਆਂ ਨਾਇਬ ਤਹਿਸੀਲਦਾਰ ਹਿਰਦੇ ਵੀਰ ਸਿੰਘ ਚੀਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਪਟਾਕਿਆਂ ਦੀ ਵਿਕਰੀ ਲਈ ਲੱਕੀ ਡਰਾਅ ਕੱਢਿਆ ਗਿਆ ਸੀ, ਜਿਸ 'ਚ 25 ਲਾਇਸੈਂਸ ਪਟਾਕਿਆਂ ਦੀ ਵਿਕਰੀ ਲਈ ਜਾਰੀ ਕੀਤੇ ਗਏ ਸਨ, ਜਿਸ 'ਚ ਦਸਹਿਰਾ ਗਰਾਊਾਡ 'ਚ 16, ਰੌਸ਼ਨ ਗਰਾਊਾਡ ਵਿਚ 4 ਤੇ ਮਾਹਿਲਪੁਰ ਅੱਡਾ ਵਿਖੇ 5 ਦੁਕਾਨਾਂ ਦੇ ਲਾਇਸੈਂਸ ਅਲਾਟ ਹੋਏ ਸਨ | ਉਨ੍ਹਾਂ ਕਿਹਾ ਕਿ ਦੁਸਹਿਰਾ ਗਰਾਊਾਡ ਵਿਖੇ 16 ਦੀ ਜਗ੍ਹਾ ਕਰੀਬ 30 ਤੋਂ 35 ਦੁਕਾਨਾਂ ਪਟਾਕਿਆਂ ਦੀ ਲੱਗੀਆਂ ਹੋਈਆਂ ਸਨ | ਜਦੋਂ ਉਨ੍ਹਾਂ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਬਿਨਾਂ ਲਾਇਸੈਂਸ ਵਾਲੇ ਦੁਕਾਨਦਾਰ ਵੀ ਪਟਾਕੇ ਵੇਚ ਰਹੇ ਸਨ | ਇਸ ਮੌਕੇ ਨਾਇਬ ਤਹਿਸੀਲਦਾਰ ਵਲੋਂ ਦੁਕਾਨਦਾਰਾਂ ਨਾਲ ਗੱਲਬਾਤ ਕਰਨ ਉਪਰੰਤ ਉਕਤ ਦੁਕਾਨਾਂ ਨੂੰ ਬੰਦ ਕਰਵਾਇਆ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਵਾਈ ਜਾਵੇਗੀ ਤੇ ਕਿਸੇ ਨੂੰ ਵੀ ਗੈਰ ਕਾਨੂੰਨੀ ਤੌਰ 'ਤੇ ਪਟਾਕੇ ਨਹੀਂ ਵੇਚਣ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਜੇਕਰ ਕੋਈ ਚੋਰੀ ਛਿਪੇ ਪਟਾਕੇ ਵੇਚਦਾ ਹੈ ਉਸ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੇ ਭਰਾ ਬੱਬੀ ਵੀ ਪਹੁੰਚੇ ਤੇ ਉਨ੍ਹਾਂ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਕੋਈ ਵੀ ਦੁਕਾਨਦਾਰ ਬਿਨਾਂ ਲਾਇਸੈਂਸ ਪਟਾਕੇ ਨਾ ਵੇਚੇ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਤੇ ਉਸ ਦੇ ਪੁੱਤਰ ਸਮੇਤ ਇਕ ਹੋਰ ਸਾਥੀ 'ਤੇ ਝੂਠਾ ਪਰਚਾ ਦਰਜ ਕਰਨ 'ਤੇ ਅਕਾਲੀ ਆਗੂਆਂ ਦਾ ਇਕੱਠ ਅਗਲੀ ਖ਼ਬਰ ਟਰੱਕ ਨਾਲ ਸਿੱਧੀ ਟੱਕਰ 'ਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ
Ad Position 24