22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ 8 ਮਹੀਨਿਆਂ ਬਾਅਦ ਸਿਰਫ਼ 1 ਮਹੀਨੇ ਦੀ ਮਿਲੀ ਤਨਖ਼ਾਹ-ਪਿ੍ੰ: ਸੁਖਇੰਦਰ ਸਿੰਘ

Ad Position 21
No active advertisement
ਅਜੀਤ ਡੈਸਕ 19-10-2025
ਹੁਸ਼ਿਆਰਪੁਰ, 18 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਜਿਥੇ ਮਾਰਚ 2025 ਤੋਂ ਬਾਅਦ ਤਨਖ਼ਾਹ ਗ੍ਰਾਂਟ ਜਾਰੀ ਨਾ ਕਰਕੇ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਕੀਤਾ ਹੈ, ਉਥੇ ਹੁਣ ਸਿੱਖਿਆ ਵਿਭਾਗ ਨੇ ਸਿਰਫ਼ ਅਪ੍ਰੈਲ ਮਹੀਨੇ ਦੀ ਤਨਖ਼ਾਹ ਗ੍ਰਾਂਟ ਜਾਰੀ ਕਰਕੇ ਇਨ੍ਹਾਂ ਅਧਿਆਪਕਾਂ ਨਾਲ ਕੋਝਾ ਮਜ਼ਾਕ ਕੀਤਾ ਹੈ | ਏਡਿਡ ਸਕੂਲ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਿ੍ੰ: ਸੁਖਇੰਦਰ ਸਿੰਘ ਬੱਡੋਂ ਨੇ ਕਿਹਾ ਕਿ ਸਰਕਾਰ ਦੇ ਇਸ ਨਾਦਰਸ਼ਾਹੀ ਰਵੱਈਏ ਨੂੰ ਲੈ ਕੇ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਰੋਸ ਵਜੋਂ ਸਾਰੇ ਜ਼ਿਲਿ੍ਹਆਂ ਦੇ ਅਧਿਆਪਕਾਂ/ ਕਰਮਚਾਰੀਆਂ ਨੇ ਉਕਤ ਇਕ ਮਹੀਨੇ ਦੀ ਜਾਰੀ ਤਨਖ਼ਾਹ ਗ੍ਰਾਂਟ ਨਾ ਲੈਣ ਦਾ ਫ਼ੈਸਲਾ ਕੀਤਾ ਹੈ ਤੇ ਮੰਗ ਕੀਤੀ ਕਿ ਦਸੰਬਰ 2025 ਤੱਕ ਦੀ ਤਨਖ਼ਾਹ ਜਾਰੀ ਤੁਰੰਤ ਜਾਰੀ ਕੀਤੀ ਜਾਵੇ | ਯੂਨੀਅਨ ਆਗੂਆਂ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਇਤਿਹਾਸ 'ਚ 1967 ਤੋਂ ਬਾਅਦ ਪਹਿਲੀ ਵਾਰ ਹੈ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਸਕੂਲ ਪ੍ਰਬੰਧਕ ਕਮੇਟੀਆਂ ਦੀ ਆਮਦਨ ਤੇ ਖ਼ਰਚ ਦਾ ਆਡਿਟ ਕਰਨ ਦੇ ਬਹਾਨੇ 8 ਮਹੀਨਿਆਂ ਤੋਂ ਰੋਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਰੇ ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕ ਕਾਲੀ ਦੀਵਾਲੀ ਮਨਾਉਣਗੇ ਤੇ ਜੇਕਰ ਤਨਖ਼ਾਹ ਜਾਰੀ ਨਾ ਹੋਈ ਤਾਂ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਸਰਕਾਰ ਦੇ ਇਸ ਅੱਤਿਆਚਾਰ ਦਾ ਪਿਟਾਰਾ ਲੋਕਾਂ ਦੀ ਕਚਹਿਰੀ 'ਚ ਲੈ ਕੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤਿਆਂ ਵਲੋਂ ਸੁਨਿਆਰੇ ਦੀ ਦੁਕਾਨ 'ਤੇ ਚਲਾਈ ਗੋਲੀ, ਵਾਲਵਾਲ ਬਚਿਆ ਕਰਿੰਦਾ ਅਗਲੀ ਖ਼ਬਰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24