21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਤੇ ਗਰੀਨ ਦੀਵਾਲੀ ਮਨਾਉਣ ਲਈ ਕੀਤਾ ਪੇ੍ਰਰਿਤ

Ad Position 21
No active advertisement
ਅਜੀਤ ਡੈਸਕ 19-10-2025
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਕਾਲਜ ਦੇ ਪਿ੍ੰਸੀਪਲ ਡਾ. ਗਗਨਦੀਪ ਚੀਮਾ ਦੀ ਅਗਵਾਈ 'ਚ ਵਾਇਸ ਪਿ੍ੰਸੀਪਲ ਤੇ ਰੈੱਡ ਰਿਬਨ ਕਲੱਬ ਇੰਚਾਰਜ ਵਿਜੇ ਕੁਮਾਰ ਦੇ ਸਹਿਯੋਗ ਨਾਲ ਦੀਵਾਲੀ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਤੇ ਗਰੀਨ ਦੀਵਾਲੀ ਮਨਾਉਣ ਲਈ ਪੇ੍ਰਰਿਤ ਕੀਤਾ | ਪਿ੍ੰ: ਗਗਨਦੀਪ ਚੀਮਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੰਦੇ ਹੋਏ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਪਟਾਕੇ ਨਾ ਚਲਾਉਣ ਲਈ ਪੇ੍ਰਰਿਤ ਕੀਤਾ, ਕਿਉਂਕਿ ਪਟਾਕੇ ਚਲਾਉਣ ਨਾਲ ਪ੍ਰਦੂਸ਼ਣ ਵੱਧ ਜਾਂਦਾ ਹੈ ਤੇ ਇਸ ਦਾ ਮਨੁੱਖਾਂ, ਜਾਨਵਰਾਂ, ਪਸ਼ੂ-ਪੰਛੀਆਂ ਤੇ ਪੁਰੀ ਕੁਦਰਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ | ਵਾਈਸ ਪਿ੍ੰਸੀਪਲ ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਬਿਜਲੀ ਦੀ ਬੱਚਤ ਕਰਨ, ਖਾਣ-ਪੀਣ ਦਾ ਖਿਆਲ ਰੱਖਣ, ਲੋੜਵੰਦਾਂ ਦੀ ਮਦਦ ਕਰਕੇ ਉਨ੍ਹਾਂ ਦੇ ਘਰਾਂ ਨੂੰ ਵੀ ਰੌਸ਼ਨ ਕਰਨ, ਮਿੱਟੀ ਦੇ ਦੀਵੇ ਸਰੋਂ੍ਹ ਦੇ ਤੇਲ ਨਾਲ ਜਗਾਉਣ, ਹਵਨ ਕਰਨ, ਘਰ ਦੀਆਂ ਬਣਿਆਂ ਮਿਠਾਈਆਂ ਖਾਣ ਲਈ ਪੇ੍ਰਰਿਤ ਕੀਤਾ | ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸੰਬੰਧੀ ਪੋਸਟਰ ਵੀ ਬਣਾਏ | ਇਸ ਮੌਕੇ ਅਸਿਸਟੈਂਟ ਪੋ੍ਰਫੈਸਰ ਰਣਜੀਤ ਕੁਮਾਰ, ਅਰੁਣ ਕੁਮਾਰ ਤੇ ਧਰਮਵੀਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੇਂਟ ਸੋਲਜਰ ਗਰੁੱਪ ਨੇ ਪਿੰਗਲਾ ਘਰ ਦੇ ਬੱਚਿਆਂ ਨਾਲ ਮਨਾਈ ਦੀਵਾਲੀ
Ad Position 24